ਲੁਧਿਆਣਾ : ਜਿਲ੍ਹਾ ਲੁਧਿਆਣਾ ਦੇ ਕਸਬਾ ਲਾਢੂਵਾਲ ਸਥਿਤ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡਾਂ ਵਿੱਚ ਅਮਨ ਸ਼ਾਂਤੀ ਨਾਲ ਅੱਜ ਸਵੇਰ ਤੋਂ ਹੀ ਵੋਟਾਂ ਪਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਲਾਢੂਵਾਲ ਪੁਲਿਸ ਅਧੀਨ ਪੈਂਦੇ ਸਨੱਅਤੀ ਪਿੰਡ ਹੰਬੜਾਂ ਵਿਚ ਖਬਰ ਲਿਖਣ ਤੱਕ ਪੋਲਿੰਗ ਬੂਥਾਂ ‘ਤੇ ਲੰਬੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਇਸ ਪਿੰਡ ਵਿਚ ਲਗਭਗ 4000 ਦੇ ਕਰੀਬ ਵੋਟਰ ਅਤੇ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵਲੋਂ ਇਥੇ ਚਾਰ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿਚ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਦਕਿ ਇਕ ਪ੍ਰਾਇਮਰੀ ਸਕੂਲ ਵਿੱਚ ਸਥਿਤ ਹੈ। ਉਮੀਦਵਾਰਾਂ ਦੇ ਸਮਰੱਥਕਾਂ ਵਲੋਂ ਵੋਟਰਾਂ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਕੱਢ ਕੱਢ ਕੇ ਲਿਆਂਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਪਿੰਡ ਵਿਚ ਸਵੇਰੇ 10.30 ਵਜੇ ਤਕ ਲਗਭਗ 500 ਵੋਟਾਂ ਭੁਗਤ ਗਈਆਂ ਸਨ। ਇਥੇ ਪੋਲਿੰਗ ਬੂਥਾਂ ‘ਤੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੰਜਾਬ ਪੁਲਸ ਦੇ ਸੁਰੱਖਿਆ ਮੁਲਾਜ਼ਮਾਂ ਵਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ।
Related Posts
ਕਿੱਥੇ-ਕਿੱਥੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ?
ਚੰਡੀਗੜ੍ਹ – ਪੰਜਾਬ ’ਚ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਲਈ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ, ਪਰ ਜੋ 250…
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
ਸ੍ਰੀਨਗਰ, 28 ਮਈ – ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ ‘ਚ ਪਲਟ ਜਾਣ ਕਾਰਨ…
ਦੁੱਧ ਪੀਣ ਦੀ ਜਿੱਦ ਕਰਨ ’ਤੇ ਮਾਂ ਨੇ ਮਾਸੂਮ ਪੁੱਤ ਨੂੰ ਜ਼ਮੀਨ ’ਤੇ ਸੁੱਟਿਆ, ਬੱਚੇ ਦੀ ਮੌਤ
ਕੋਰਬਾ, 23 ਸਤੰਬਰ (ਦਲਜੀਤ ਸਿੰਘ)- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਇਕ ਦੁਖ਼ਦ ਘਟਨਾ ਸਾਹਮਣੇ ਆਈ ਹੈ। ਦੁੱਧ ਪੀਣ ਦੀ ਜਿੱਦ ਕਰ…