ਅੰਮ੍ਰਿਤਸਰ- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਪੇਸ਼ ਹੋਣ ਲਈ ਪਹੁੰਚੇ। ਜਾਣਕਾਰੀ ਮੁਤਾਬਕ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ। ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਲਟੋਹਾ ਨੂੰ ਸਬੂਤ ਪੇਸ਼ ਕਰਨ ਲਈ ਕਿਹਾ ਸੀ ਜਿਸ ਤਹਿਤ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਇਸ ਮੌਕੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਸੁਲਤਾਨ ਸਿੰਘ, ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸੁਖਦੇਵ ਸਿੰਘ ਨੇ ਅਰਦਾਸ ਕਰਕੇ ਮੀਟਿੰਗ ਦੀ ਸ਼ੁਰੂਆਤ ਕੀਤੀ।