‘ਲਾਰੈਂਸ ਬਿਸ਼ਨੋਈ ਨਾਲ ਕੰਮ ਕਰਦੇ ਹਨ ਭਾਰਤੀ ਏਜੰਟ’, ਹੁਣ ਗੈਂਗਸਟਰ ਦੇ ਨਾਂ ‘ਤੇ ਟਰੂਡੋ ਨੇ ਉਗਲਿਆ ਜ਼ਹਿਰ

ਨਵੀਂ ਦਿੱਲੀ : Justin Trudeau on Lawrence Bishnoi ਖਾਲਿਸਤਾਨ ਸਮਰਥਕ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੱਲ੍ਹ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢਣ ਤੋਂ ਬਾਅਦ ਭਾਰਤ ਸਰਕਾਰ ਨੇ ਵੀ ਆਪਣੇ ਰਾਜਦੂਤ ਨੂੰ ਵਾਪਸ ਬੁਲਾ ਲਿਆ ਸੀ। ਹੁਣ ਕੈਨੇਡੀਅਨ ਪੁਲਿਸ ਨੇ ਭਾਰਤੀ ਅਧਿਕਾਰੀਆਂ ‘ਤੇ ਵੱਡਾ ਇਲਜ਼ਾਮ ਲਗਾਇਆ ਹੈ।
ਕੈਨੇਡੀਅਨ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਮ ਲੈ ਕੇ ਭਾਰਤ ਸਰਕਾਰ ‘ਤੇ ਨਵਾਂ ਇਲਜ਼ਾਮ ਲਗਾਇਆ ਹੈ।

ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਕੈਨੇਡਾ ’ਚ ਫੈਲਾ ਰਿਹਾ ਦਹਿਸ਼ਤ

ਦਰਅਸਲ ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਨੇ ਕਿਹਾ ਕਿ ਭਾਰਤ ਸਰਕਾਰ ਦੇ ਏਜੰਟ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਕੈਨੇਡਾ ਵਿੱਚ ਦਹਿਸ਼ਤ ਫੈਲਾ ਰਹੇ ਹਨ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਸਰਕਾਰ ਦੇ ਅਧਿਕਾਰੀ ਲਾਰੈਂਸ ਦੇ ਨਾਲ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਸਨ।

ਖਾਲਿਸਤਾਨੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ

ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਅਸਿਸਟੈਂਟ ਕਮਿਸ਼ਨਰ ਬ੍ਰਿਗੇਟ ਗੌਵਿਨ ਨੇ ਕਿਹਾ ਕਿ ਇਹ ਗੈਂਗ ਖਾਸ ਤੌਰ ‘ਤੇ ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਅਸੀਂ ਅਧਿਕਾਰੀਆਂ ਨੂੰ ਸੰਗਠਿਤ ਅਪਰਾਧੀਆਂ ਦੀ ਵਰਤੋਂ ਕਰਦੇ ਦੇਖਿਆ ਹੈ।

Leave a Reply

Your email address will not be published. Required fields are marked *