ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਾਰੀ ਸੰਗਤ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਜੀਵਨ ਨਾਲ ਸਬੰਧਿਤ ਸੰਗ੍ਰਹਿਾਲੇ ਦੀ ਸ਼ੁਰੂਆਤ ਕੀਤੀ, ਇਸ ‘ਤੇ 32 ਕਰੋੜ ਰੁਪਿਆ ਲੱਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਕੋਈ ਟਿਕਟ ਨਹੀਂ ਹੋਵੇਗੀ ਅਤੇ ਇਹ ਸਾਰਿਆਂ ਲਈ ਮੁਫ਼ਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮਿਕੀ ਜੀ ਨੇ ਜਿੱਥੇ ਰਮਾਇਣ ‘ਚ ਸ਼ਾਂਤੀ, ਮਾਨਵਤਾ ਅਤੇ ਸਮਾਜਿਕ ਮਰਿਆਦਾਵਾਂ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ, ਉੱਥੇ ਅਧਰਾਧੀਆਂ ਖ਼ਿਲਾਫ਼ ਯੁੱਧ ਕਰਨ ਦੀ ਵੀ ਵਿਆਖਿਆ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ ਲੱਗੀਆਂ ਸਖ਼ਤ ਪਾਬੰਦੀਆਂ, ਧਿਆਨ ਦੇਣ ਲੋਕ
ਅੱਜ ਪੂਰੀ ਦੁਨੀਆ ‘ਚ ਸਮਾਜ ਵਲੋਂ ਉਨ੍ਹਾਂ ਦਾ ਜਨਮਦਿਨ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਬਹੁਤ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਅੱਜ ਇਸ ਪਵਿੱਤਰ ਵਾਲਮੀਕਿ ਤੀਰਥ ਵਿਖੇ ਆਉਣ ਦਾ ਮੌਕਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਵਿਰਸੇ, ਧਰਮ ਅਤੇ ਬਜ਼ੁਰਗਾਂ ਦੇ ਵਿਰਸੇ ਨੂੰ ਭੁੱਲ ਜਾਂਦੀਆਂ ਹਨ, ਉਹ ਕੌਮਾਂ ਖ਼ਤਮ ਹੋ ਜਾਂਦੀਆਂ ਹਨ।