ਫਿਲੌਰ : ਅੱਜ ਫਿਲੌਰ ਇਲਾਕੇ ਦੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ੍ਰੀਦ ਨਾ ਹੋਣ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਫਿਲੌਰ ਵਿਖੇ ਹਾਈਵੇਅ ਤੇ ਜਾਮ ਲਗਾ ਦਿੱਤਾ। ਜਿਸ ਕਾਰਨ ਬੱਸਾਂ ਟਰੱਕਾਂ ਕਾਰਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਇਹ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਜਰਨੈਲ ਸਿੰਘ ਮੋਤੀਪੁਰ, ਕਮਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਜਾਣਬੁਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਕਿਸਾਨ ਮੰਡੀਆਂ ਵਿੱਚ ਝੋਨੇ ਲੈਕੇ ਬੈਠੇਂ ਹਨ, ਉਕਤ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮਸਲਾ ਜਲਦੀ ਹਲ ਨਾ ਕੀਤਾ ਗਿਆ ਤਾਂ ਕਿਸਾਨ ਅਣਮਿੱਥੇ ਸਮੇਂ ਲਈ ਹਾਈਵੇਅ ਜਾਮ ਕਰਣਗੇ। ਇਹ ਵੀ ਦੱਸਿਆ ਕਿ ਇਸ ਮਸਲੇ ਸਬੰਧੀ ਡੀਸੀ ਜਲੰਧਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀ ਕੋਈ ਵੀ ਗੱਲ ਨਹੀਂ ਮੰਨੀ ਗਈ। ਟ੍ਰੈਫਿਕ ਜਾਮ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ।
Related Posts
ਕਾਬੁਲ ਵਿਚਲੇ ਅਮਰੀਕੀ ਸਫ਼ਾਰਤਖ਼ਾਨੇ ਨੂੰ ਸੰਵੇਦਨਸ਼ੀਲ ਦਸਤਾਵੇਜ਼ ਨਸ਼ਟ ਕਰਨ ਦੇ ਆਦੇਸ਼
ਸੈਕਰਾਮੈਂਟੋ, 14 ਅਗਸਤ (ਦਲਜੀਤ ਸਿੰਘ)- ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਾਬੁਲ ਵਿਚਲੇ ਅਮਰੀਕੀ ਦੂਤਘਰ ਨੂੰ ਸਾਰੇ ਸੰਵੇਦਨਸ਼ੀਲ ਦਸਤਾਵੇਜ਼ ਤੇ ਹੋਰ ਅਜਿਹੀ…
ਵੱਡੀ ਖ਼ਬਰ: SFJ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਪੰਨੂ ਖ਼ਿਲਾਫ਼ ਐੱਫ.ਆਈ.ਆਰ. ਦਰਜ
ਚੰਡੀਗੜ੍ਹ, 31 ਅਗਸਤ (ਦਲਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਸਿੱਖਸ ਫ਼ਾਰ ਜਸਟਿਸ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਦੇ…
ਅਰੂਸਾ ਆਲਮ ਨੂੰ ਲੈ ਕੇ ਕੈਪਟਨ-ਰੰਧਾਵਾ ਵਿਚਾਲੇ ਚੱਲ ਰਹੇ ਵਿਵਾਦ ’ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਲੁਧਿਆਣਾ, 23 ਅਕਤੂਬਰ (ਬਿਊਰੋ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ…