ਮੁੰਬਈ : ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ NCP ਨੇਤਾ ਬਾਬਾ ਸਿੱਦੀਕੀ ਦੇ ਕਤਲ ਮਾਮਲੇ ‘ਚ ਮੁੰਬਈ ਪੁਲਿਸ ਨੇ ਵੱਡਾ ਕਦਮ ਚੁੱਕਿਆ ਹੈ। ਪੁਲਿਸ ਨੇ ਕਤਲ ਕੇਸ ਦੇ ਭਗੌੜੇ ਦੋਸ਼ੀ ਸ਼ੁਭਮ ਲੋਨਕਰ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਹੁਣ ਤੱਕ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੁਭਮ ਸਮੇਤ ਤਿੰਨ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਮੁੰਬਈ ਪੁਲਿਸ ਨੇ ਕਿਹਾ ਕਿ ਬਾਬਾ ਸਿੱਦੀਕੀ ਦੇ ਕਤਲ ਦੀ ਸਾਜ਼ਿਸ਼ ਤਿੰਨ ਮਹੀਨੇ ਪਹਿਲਾਂ ਰਚੀ ਗਈ ਸੀ। ਮੁਲਜ਼ਮਾਂ ਨੇ ਕਈ ਵਾਰ ਸਿੱਦੀਕੀ ਦੇ ਘਰ ਦੀ ਰੇਕੀ ਵੀ ਕੀਤੀ ਸੀ। ਮੁੰਬਈ ਕ੍ਰਾਈਮ ਬ੍ਰਾਂਚ ਮੁਤਾਬਕ ਬਾਬਾ ਸਿੱਦੀਕੀ ਦੀ ਹੱਤਿਆ ਦੀ ਪੂਰੀ ਸਾਜ਼ਿਸ਼ ਪੁਣੇ ‘ਚ ਰਚੀ ਗਈ ਸੀ। ਪੁਲਿਸ ਹੁਣ ਤੱਕ 15 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕਰ ਚੁੱਕੀ ਹੈ।