ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪਲਾਜ਼ਾ ਘੰਟਾ ਘਰ, ਜਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਕ, ਸ਼ੇਰਾਂ ਵਾਲ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ , ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸਤਨਾਮ ਸਿੰਘ ਰਿਆੜ, ਨਿਸ਼ਾਨ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਅਜੈ ਸਿੰਘ ਹਾਜ਼ਰ ਸਨ।
Related Posts
ਕੈਪਟਨ ਅਮਰਿੰਦਰ ਦੀ ਸਿਆਸੀ ਖੇਡ ਸ਼ੁਰੂ, ਚੰਡੀਗੜ੍ਹ ‘ਚ ਖੋਲ੍ਹਿਆ ਨਵਾਂ ਦਫਤਰ, ਬੀਜੇਪੀ ਪ੍ਰਧਾਨ ਨਾਲ ਹੋਏਗੀ ਮੀਟਿੰਗ
ਚੰਡੀਗੜ੍ਹ, 3 ਦਸੰਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਿਆਸੀ ਪਾਰੀ ਸ਼ੁਰੂ ਕਰ ਦਿੱਤੀ…
ਸਰਗਰਮ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
ਗੁਰਦਾਸਪੁਰ 29 ਨਵੰਬਰ 2022- ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ ਪਿੰਡ ਸ਼ੇਖੋਪੁਰ ਦੇ ਨਜ਼ਦੀਕ ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਸ਼ਰੇਆਮ…
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
ਸ੍ਰੀਨਗਰ, 23 ਸਤੰਬਰ (ਦਲਜੀਤ ਸਿੰਘ)- ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. ‘ਤੇ ਉੜੀ ਨੇੜੇ ਰਾਮਪੁਰ ਸੈਕਟਰ ‘ਚ 3…