ਜਲੰਧਰ – ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਨੂੰ ਸਕਿਊਰਟੀ ਮਿਲ ਗਈ ਹੈ। ਦਰਅਸਲ, ਪੰਜਾਬ- ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਕਪਲ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁਲਸ ਨੂੰ ਅਰੋੜਾ ਪਰਿਵਾਰ ਦੀ ਸੁਰੱਖਿਆ ਦੇ ਹੁਕਮ ਵੀ ਦਿੱਤੇ ਹਨ।
ਦੱਸ ਦੇਈਏ ਕਿ ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਕਪਲ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਨਿਹੰਗ ਸਿੰਘਾਂ ਵਲੋਂ ਦਿੱਤੀ ਗਈ ਚਿਤਾਵਨੀ
ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਹੰਗਾਮਾ ਕਰ ਦਿੱਤਾ ਸੀ। ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।