ਲੁਧਿਆਣਾ : ਪੰਜਾਬ ’ਚ ਅਕਤੂਬਰ ਦੇ ਤੀਜੇ ਹਫ਼ਤੇ ਦੇ ਅਖੀਰ ’ਚ ਦਿਨ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਚੱਲ ਰਿਹਾ ਹੈ। ਪਿਛਲੇ ਇਕ ਹਫ਼ਤੇ ਤੋਂ ਕਈ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ ਆਮ ਨਾਲੋਂ ਦੋ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਜ਼ਿਆਦਾ ਦਰਜ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਵੀ ਲੁਧਿਆਣਾ, ਪਟਿਆਲਾ, ਚੰਡੀਗੜ੍ਹ, ਬਠਿੰਡਾ, ਫ਼ਰੀਦਕੋਟ, ਗੁਰਦਾਸਪੁਰ ’ਚ ਰਾਤ ਦਾ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਜ਼ਿਆਦਾ ਸੀ, ਜਦਕਿ ਦਿਨ ਦਾ ਤਾਪਮਾਨ ਇਕ ਤੋਂ ਦੋ ਡਿਗਰੀ ਵਧ ਰਿਹਾ। ਮੌਸਮ ਵਿਭਾਗ ਮੁਤਾਬਕ 25 ਅਕਤੂਬਰ ਤੱਕ ਪੰਜਾਬ ’ਚ ਮੌਸਮ ਖ਼ੁਸ਼ਕ ਰਹੇਗਾ। ਇਸ ਦੌਰਾਨ ਕਿਤੇ ਵੀ ਬੱਦਲ ਤੇ ਬਾਰਿਸ਼ ਦੀ ਸੰਭਾਵਨਾ ਨਹੀਂ ਹੈ, ਪਰ 26 ਅਕਤੂਬਰ ਤੋਂ ਪੰਜਾਬ ’ਚ ਮੌਸਮ ਬਦਲ ਸਕਦਾ ਹੈ। ਇਸ ਤਰ੍ਹਾਂ ਪਾਕਿਸਤਾਨ ’ਚ ਪੱਛਮੀ ਗੜਬੜੀ ਦੀ ਸਥਿਤੀ ਬਣਨ ਨਾਲ ਹੋ ਸਕਦਾ ਹੈ। ਇਸ ਪੱਛਮੀ ਗੜਬੜੀ ਕਾਰਨ ਦੀਵਾਲੀ ਤੋਂ ਪਹਿਲਾਂ ਪੰਜਾਬ ’ਚ ਠੰਢ ਦੀ ਸ਼ੁਰੂਆਤ ਹੋ ਜਾਵੇਗੀ। ਹਾਲਾਂਕਿ, ਅਜੇ ਤੜਕੇ ਹਲਕੀ-ਹਲਕੀ ਠੰਢ ਮਹਿਸੂਸ ਹੋ ਰਹੀ ਹੈ, ਪਰ ਦਿਨ ਵੇਲੇ ਗਰਮੀ ਰਹਿੰਦੀ ਹੈ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਨਵੰਬਰ ਤੋਂ ਪਹਿਲਾਂ ਦਿਨ ਤੇ ਰਾਤ ਦਾ ਤਾਪਮਾਨ ਘੱਟ ਹੋਵੇਗਾ।
Related Posts
ਗੁੰਡਾਗਰਦੀ ਨਾਲ ਦੇਸ਼ ਤਰੱਕੀ ਨਹੀਂ ਕਰ ਸਕਦਾ :ਸੀ.ਐਮ. ਕੇਜਰੀਵਾਲ
ਨਵੀ ਦਿੱਲੀ, 31 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਤੋਂ ਬਾਅਦ ਸਿਆਸਤ ਗਰਮਾ ਗਈ…
ਪੰਜਾਬ ‘ਚ ਦਵਾਈਆਂ ਦੇ ਵੱਡੇ ਕਾਰੋਬਾਰੀ ਦੇ ਟਿਕਾਣਿਆਂ ‘ਤੇ Income Tax ਦਾ ਛਾਪਾ
ਲੁਧਿਆਣਾ- ਪੰਜਾਬ ‘ਚ ਦਵਾਈਆਂ ਦੇ ਵੱਡੇ ਕਾਰੋਬਾਰੀ ਗੁਰਮੇਲ ਮੈਡੀਕਲ ਦੇ ਟਿਕਾਣਿਆਂ ‘ਤੇ ਬੁੱਧਵਾਰ ਸਵੇਰੇ 6 ਵਜੇ ਆਮਦਨ ਟੈਕਸ ਵਿਭਾਗ ਵੱਲੋਂ…
ਬਿਹਾਰ ਤੋਂ ਝੋਨਾ ਲਗਾਉਣ ਲਈ ਖੰਨਾ ਆ ਰਹੇ ਮਜ਼ਦੂਰਾਂ ਦੀ ਬੱਸ ਹਾਦਸੇ ਦਾ ਸ਼ਿਕਾਰ, 25 ਤੋਂ ਵੱਧ ਜ਼ਖ਼ਮੀ
ਖੰਨਾ : ਬਿਹਾਰ ਤੋਂ ਪੰਜਾਬ ਝੋਨਾ ਲਗਾਉਣ ਲਈ ਆ ਰਹੇ ਮਜ਼ਦੂਰਾਂ ਦੀ ਬੱਸ ਖੰਨਾ ਨੈਸ਼ਨਲ ਹਾਈਵੇ ‘ਤੇ ਸਥਿਤ ਗੁਰੂ ਅਮਰਦਾਸ…