ਪਠਾਨਕੋਟ : ਬਮਿਆਲ ਸੈਕਟਰ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਤਰਨਾਹ ਨਾਲੇ ਵਿੱਚ ਇਕ ਪਾਕਿਸਤਾਨੀ ਕਿਸ਼ਤੀ ਮਿਲੀ ਹੈ। ਬੀਐਸਐਫ ਵੱਲੋ ਇਸ ਕਿਸ਼ਤੀ ਨੂੰ ਕਬਜ਼ੇ ਵਿੱਚ ਲੈ ਕੇ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਬੀਐਸਐਫ ਅਤੇ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਆਸ-ਪਾਸ ਦੇ ਇਲਾਕੇ ਦੀ ਜਾਂਚ ਕੀਤੀ। ਉਥੇ ਹੀ ਤੁਰੰਤ ਸੁਰੱਖਿਆ ਏਜੰਸੀਆਂ ਵੱਲੋ ਮਿਲੀ ਕਿਸ਼ਤੀ ਦੀ ਜਾਂਚ ਕੀਤੀ ਜਾ ਰਹੀ ਹੈ। ਬਮਿਆਲ ਪੁਲਿਸ ਚੌਕੀ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਐਸਐਫ ਨੇ ਇਸ ਕਿਸ਼ਤੀ ਸਬੰਧੀ ਜਾਣਕਾਰੀ ਦਿੱਤੀ ਸੀ । ਜਿਸ ਤੇ ਇਹ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਵੱਡੀ ਖ਼ਬਰ: 17 ਨਵੰਬਰ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹੋਣਗੀਆਂ ਨਤਮਸਤਕ
ਨਵੀਂ ਦਿੱਲੀ, 16 ਨਵੰਬਰ (ਦਲਜੀਤ ਸਿੰਘ)- ਸਿੱਖ ਸੰਗਤ ਲਈ ਵੱਡੀ ਖ਼ੁਸ਼ਖਬਰੀ ਹੈ। ਭਲਕੇ ਤੋਂ ਯਾਨੀ ਕਿ 17 ਨਵੰਬਰ ਤੋਂ ਕਰਤਾਰਪੁਰ ਸਾਹਿਬ…
ਕੈਪਟਨ ਨੇ ਪੰਜਾਬ ਨੂੰ ਗਹਿਣੇ ਰੱਖਿਆ, ਪਿਛਲੀ ਸਰਕਾਰ ਦੀਆਂ ਨੀਤੀਆਂ ਰੱਖੀਆਂ ਜਾਰੀ : ਭਗਵੰਤ ਮਾਨ
ਚੰਡੀਗੜ੍ਹ, 2 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਲੋਂ ਵਿਰੋਧੀਆਂ ਨੂੰ…
ਮੁੰਬਈ, ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ
ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੁੰਬਈ ਸਣੇ ਕਈ ਥਾਵਾਂ ’ਤੇ…