ਖੇਤੀ ਕਾਨੂੰਨਾਂ ਦੇ ਵਿਰੋਧ ’ਚ 17 ਸਤੰਬਰ ਨੂੰ ਕਾਲਾ ਦਿਵਸ ਮਨਾਏਗਾ ਸ਼੍ਰੋਮਣੀ ਅਕਾਲੀ ਦਲ

cheema/nawanpunajb.com

ਚੰਡੀਗੜ੍ਹ, 11 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ ’ਤੇ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਦੇ ਨਾਲ ਪਾਰਟੀ ਵਰਕਰ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਰੋਸ ਮਾਰਚ ਕਰਨਗੇ। ਇਸ ਸਬੰਧੀ ਫ਼ੈਸਲਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ, ਵਿਧਾਇਕਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ’ਚ ਲਿਆ ਗਿਆ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਜਾਰੀ ਇੱਕ ਬਿਆਨ ’ਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੰਜਾਬ ਦੇ ਆਗੂਆਂ ਨਾਲ ਇਸ ਰੋਸ ਮਾਰਚ ’ਚ ਹਿੱਸਾ ਲੈਣਗੇ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ’ਚ ਪੂਰੇ ਦਿਲ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *