ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਚੁੱਕਾ ਹੈ। ਇਸ ਜਨਰਲ ਇਜਲਾਸ ‘ਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਿਲ ਹੋ ਰਹੇ ਹਨ। ਸਾਲਾਨਾ ਜਰਨਲ ਇਜਲਾਸ ‘ਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਗੀ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਹੈ। ਦੋਹਾਂ ਧੜਿਆਂ ਵੱਲੋਂ ਆਪਣੀ ਜਿੱਤ ਨੂੰ ਲੈ ਕੇ ਜ਼ੋਰ ਅਜ਼ਮਾਇਸ਼ ਕੀਤੀ ਗਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਹ ਚੋਣ ਹੋਵੇਗੀ, ਇਸ ਵਿਚ ਬਾਹਰੀ ਵਿਅਕਤੀ ਅਤੇ ਮੀਡੀਆ ਨੂੰ ਜਾਣ ਦੀ ਮਨਾਹੀ ਕੀਤੀ ਗਈ ਹੈ।
Related Posts
ਸੁਖਬੀਰ ਬਾਦਲ ਨੇ ਜਾਰੀ ਕੀਤਾ ਅਕਾਲੀ ਦਲ ਦਾ ‘ਚੋਣ ਮੈਨੀਫੈਸਟੋ’, ਜਾਣੋ ਕੀ-ਕੀ ਕੀਤੇ ਵਾਅਦੇ
ਚੰਡੀਗੜ੍ਹ, 15 ਫਰਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ-ਬਸਪਾ ਗਠਜੋੜ…
ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਕੱਲ੍ਹ ਨੂੰ ਬਣਨਗੇ ਐੱਸ.ਪੀ.
ਚੰਡੀਗੜ੍ਹ, 12 ਅਗਸਤ (ਦਲਜੀਤ ਸਿੰਘ)- ਓਲੰਪਿਕ ‘ਚ ਖੇਡ ਕੇ ਪਰਤੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਸਨਮਾਨਤ ਕੀਤਾ ਗਿਆ। ਇਸ…
ਬੀਜੇਪੀ ਦਾ ਇੱਕ ਹੋਰ ਝਟਕਾ! ਸਾਬਕਾ ਡੀਜੀਪੀ ਵਿਰਕ ਸਣੇ 24 ਲੀਡਰ ਬੀਜੇਪੀ ‘ਚ ਸ਼ਾਮਲ
ਨਵੀਂ ਦਿੱਲੀ, 3 ਦਸੰਬਰ (ਦਲਜੀਤ ਸਿੰਘ)- ਬੀਜੇਪੀ ਨੇ ਅੱਜ ਅਕਾਲੀ ਦਲ ਨੂੰ ਮੁੜ ਝਟਕਾ ਦਿੱਤਾ ਹੈ। ਅਕਾਲੀ ਦਲ ਦੇ ਸਾਬਕਾ ਵਿਧਾਇਕ…