ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖ਼ਰੀ ਟੈਸਟ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਖੇਡਿਆ ਜਾਣਾ ਹੈ। ਇਹ ਮੈਚ 1 ਨਵੰਬਰ ਤੋਂ ਖੇਡਿਆ ਜਾਵੇਗਾ। ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਨਿਊਜ਼ੀਲੈਂਡ ਖਿਲਾਫ ਮੁੰਬਈ ਟੈਸਟ ਮੈਚ ‘ਚ ਡੈਬਿਊ ਕਰਨ ਦਾ ਮੌਕਾ ਮਿਲ ਸਕਦਾ ਹੈ, ਜਦੋਂਕਿ ਜਸਪ੍ਰੀਤ ਬੁਮਰਾਹ ਨੂੰ ਆਰਾਮ ਦਿੱਤਾ ਜਾ ਸਕਦਾ ਹੈ।
ਹਾਲਾਂਕਿ ਭਾਰਤੀ ਟੀਮ ਇਹ ਸੀਰੀਜ਼ ਪਹਿਲਾਂ ਹੀ ਹਾਰ ਚੁੱਕੀ ਹੈ। ਨਿਊਜ਼ੀਲੈਂਡ ਦੀ ਟੀਮ ਨੇ ਪਹਿਲੇ ਦੋ ਮੈਚਾਂ ਵਿਚ ਟੀਮ ਇੰਡੀਆ ਨੂੰ ਹਰਾਇਆ ਸੀ। 12 ਸਾਲਾਂ ‘ਚ ਇਹ ਪਹਿਲਾ ਮੌਕਾ ਸੀ, ਜਦੋਂ ਟੀਮ ਇੰਡੀਆ ਆਪਣੇ ਘਰ ‘ਚ ਟੈਸਟ ਸੀਰੀਜ਼ ਹਾਰੀ।
ਭਾਰਤ ਬਨਾਮ ਨਿਊਜ਼ੀਲੈਂਡ ਤੀਸਰਾ ਟੈਸਟ : ਭਾਰਤ ਦੀ ਸੰਭਾਵਿਤ ਪਲੇਇੰਗ-11
ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਸਰਫਰਾਜ਼ ਖਾਨ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਰਵੀਚੰਦਰਨ ਅਸ਼ਵਿਨ, ਆਕਾਸ਼ ਦੀਪ, ਮੁਹੰਮਦ ਸਿਰਾਜ।