ਚੰਡੀਗੜ੍ਹ : ਦੀਵਾਲੀ ‘ਤੇ ਹਰਿਆਣਾ ਅਤੇ ਐੱਸਸੀਆਰ ਦੇ ਲੋਕਾਂ ਨੂੰ ਸਾਹ ਘੁੱਟਣ ਵਾਲੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਸੂਬਾ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਜਿੱਥੇ ਪਰਾਲੀ ਸਾੜਨ ਦੇ ਦੋਸ਼ੀ ਕਿਸਾਨਾਂ ਖਿਲਾਫ਼ 100 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਉਥੇ ਹੀ 360 ਕਿਸਾਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ।
ਸਰਕਾਰ ਦੀ ਇਹ ਕਾਰਵਾਈ ਨਾ ਸਿਰਫ਼ ਕਿਸਾਨਾਂ ਦੇ ਖ਼ਿਲਾਫ਼ ਸੀ, ਸਗੋਂ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਾ ਨਿਭਾਉਣ ਵਾਲੇ ਨੋਡਲ ਅਫ਼ਸਰਾਂ ਖ਼ਿਲਾਫ਼ ਵੀ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਸੂਬਾ ਸਰਕਾਰ ਨੇ ਅਜਿਹੇ 25 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।