ਅੰਮ੍ਰਿਤਸਰ,Punjab News: ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਕਾਬੂ ਕਰਦਿਆਂ ਅੰਮ੍ਰਿਤਸਰ ਵਿੱਚ ਤਸਕਰੀ ਦੀ ਇੱਕ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਮੁਲਜ਼ਮਾਂ ਦੀ ਪਛਾਣ ਆਦਿਤਿਆ ਕਪੂਰ (ਮੱਖਣ) ਅਤੇ ਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 5 ਮੈਗਜ਼ੀਨ ਤੇ 14 ਰੌਂਦ ਸਮੇਤ ਇੱਕ ਗਲਾਕ ਪਿਸਤੌਲ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਹਨ। ਮੁੱਢਲੀ ਤਫ਼ਤੀਸ਼ ਅਨੁਸਾਰ ਫੜੇ ਗਏ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਸਥਿਤ ਅਪਰਾਧੀਆਂ ਬਲਵਿੰਦਰ ਐਸ ਅਤੇ ਪ੍ਰਭਦੀਪ ਐਸ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।
ਇਸ ਸਬੰਧੀ ਡੀਜੀਪੀ ਪੰਜਾਬ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਕ੍ਰਾਈਮ ਸਿੰਡੀਕੇਟ ਜੱਗੂ ਭਗਵਾਨਪੁਰੀਆ ਕ੍ਰਾਈਮ ਸਿੰਡੀਕੇਟ ਦੇ ਵਿਰੋਧੀ ਹਨ। ਉਨ੍ਹਾ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।