ਕੇਵਲ ਸਿੰਘ ਢਿੱਲੋਂ ਦੇ ਯਤਨਾਂ ਨੂੰ ਪਿਆ ਬੂਰ, ਬਰਨਾਲਾ ਹਲਕੇ ਦੇ ਪਿੰਡਾਂ ‘ਚ ਪਹੁੰਚੇ DAP ਦੇ ਭਰੇ ਟਰੱਕ

ਬਰਨਾਲਾ : ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋ ਦੇ ਯਤਨਾ ਸਦਕਾ ਹਲਕੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਡੀਏਪੀ ਖਾਦ ਪਹੁੰਚਣੀ ਸ਼ੁਰੂ ਹੋ ਗਈ। ਅੱਜ ਪਿੰਡ ਨੰਗਲ ਅਤੇ ਠੁੱਲੇਵਾਲ ਦੇ ਕਿਸਾਨਾਂ ਵੱਲੋਂ ਕੇਵਲ ਸਿੰਘ ਢਿੱਲੋ ਦਾ ਡੀਏਪੀ ਖਾਦ ਦੇ ਪ੍ਰਬੰਧ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਉਹਨਾਂ ਨੂੰ ਕਿਸਾਨਾਂ ਨੇ ਡੀਏਪੀ ਖਾਦ ਦੀ ਘਾਟ ਬਾਰੇ ਮਾਮਲਾ ਧਿਆਨ ਵਿੱਚ ਲਿਆਂਦਾ ਸੀ। ਜਿਸ ਤੋਂ ਬਾਅਦ ਉਹਨਾਂ ਨੇ ਪੰਜ ਨਵੰਬਰ ਨੂੰ ਖਾਦ ਮੰਤਰੀ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਬਰਨਾਲਾ ਦੇ ਕਿਸਾਨਾਂ ਨੂੰ ਖਾਦ ਪੂਰੀ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ ਵੱਲੋਂ ਵੀ ਬਰਨਾਲਾ ਵਿਖੇ ਜੇਪੀ ਨੱਢਾ ਨਾਲ ਫੋਨ ਉੱਪਰ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਤੁਰੰਤ ਬਰਨਾਲਾ ਹਲਕੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਲਈ ਡੀਏਪੀ ਖਾਦ ਪਹੁੰਚਣੀ ਸ਼ੁਰੂ ਹੋ ਗਈ ਹੈ। ਜਿਸ ਤਹਿਤ ਬਰਨਾਲਾ ਦੇ ਅਲੱਗ ਅਲੱਗ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਡੀਏਪੀ ਖਾਦ ਦੇ ਭਰੇ ਹੋਏ ਟਰੱਕ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਕਿਸਾਨਾਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਹੋ ਗਿਆ ਹੈ। ਜਿਸ ਨਾਲ ਸਾਡੇ ਕਿਸਾਨ ਭਰਾ ਹੋਣ ਕਣਕ ਦੀ ਬਿਜਾਈ ਸਮਾਂ ਰਹਿੰਦਿਆਂ ਕਰ ਸਕਣਗੇ। ਉਹਨਾਂ ਡੀਏਪੀ ਖਾਦ ਦਾ ਪ੍ਰਬੰਧ ਕਰਨ ਲਈ ਖਾਦ ਮੰਤਰੀ ਅਤੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪੰਜਾਬ ਬੀਜੇਪੀ ਇੰਚਾਰਜ ਵਿਜੇ ਰੁਪਾਣੀ ਦਾ ਧੰਨਵਾਦ ਕੀਤਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਹਮੇਸ਼ਾ ਬਰਨਾਲਾ ਦੇ ਕਿਸਾਨਾਂ ਅਤੇ ਹਰ ਵਰਗ ਨਾਲ ਡੱਟ ਕੇ ਖੜੇ ਹਨ। ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੇ ਕਿਸਾਨ ਭਰਾਵਾਂ ਨੂੰ ਇਸ ਔਖੀ ਘੜੀ ਵਿੱਚ ਕਿਨਾਰਾ ਕਰਕੇ ਸਮੱਸਿਆਵਾਂ ਦਾ ਹੱਲ ਕੀਤੇ ਬਿਨਾਂ ਭੱਜ ਗਈ। ਜਿਸ ਕਰਕੇ ਕੇਂਦਰ ਦੀ ਬੀਜੇਪੀ ਸਰਕਾਰ ਨੇ ਸਾਡੇ ਕਿਸਾਨ ਭਰਾਵਾਂ ਦੀ ਬਾਂਹ ਫੜੀ ਹੈ। ਉਹਨਾਂ ਕਿਹਾ ਕਿ ਬਰਨਾਲਾ ਦੇ ਲੋਕਾਂ ਲਈ ਡੀਏਪੀ ਖਾਦ ਦਾ ਇੱਕ ਹੋਰ ਰੈਕ ਬਹੁਤ ਜਲਦ ਪਹੁੰਚ ਜਾਵੇਗਾ, ਜਿਸ ਨਾਲ ਬਰਨਾਲਾ ਦੇ ਕਿਸਾਨਾਂ ਲਈ ਡੀਏਪੀ ਖਾਦ ਆਮ ਹੋ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਬਣ ਜਾਂਦੀ ਹੈ ਤੇ ਲੋਕਾਂ ਦਾ ਫਤਵਾ ਉਹਨਾਂ ਦੇ ਹੱਕ ਵਿੱਚ ਆਉਂਦਾ ਹੈ ਤਾਂ ਫਸਲਾਂ ਦੀ ਖਰੀਦ, ਡੀਏਪੀ ਖਾਦ ਸਮੇਤ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *