ਚੰਡੀਗੜ੍ਹ : ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਮੰਡੀਆਂ ‘ਚੋਂ ਝੋਨਾ ਖਰੀਦਣ ਵਿਚ ਨਾਕਾਮੀ ਕਾਰਨ ਦੁਖੀ ਕਿਸਾਨ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਦਾ ਕਾਲਾ ਦਿਨ ਹੈ। ਗਰੇਵਾਲ ਨੇ ਕਿਹਾ ਕਿ ਕਿਸਾਨ ਦੀ ਖੁਦਕਸ਼ੀ ਹੋਣ ਦੇ ਮਾਮਲੇ ਵਿੱਚ ਮੁੱਖ ਮੰਤਰੀ ‘ਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਦਾ ਕਿਸਾਨ ਜਸਵਿੰਦਰ ਸਿੰਘ ਪਿਛਲੇ ਡੇਢ ਹਫ਼ਤੇ ਤੋਂ ਮੰਡੀ ‘ਚ ਝੋਨਾ ਨਾ ਵਿਕਣ ਕਾਰਨ ਦੁੱਖੀ ਸੀ। ਇਸ ਕਾਰਨ, ਨਿਰਾਸ਼ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਕਿਸਾਨ ਦੀ ਖੁਦਕੁਸ਼ੀ ਨੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਖਰੀਦ ਨਾਲ ਸਬੰਧਿਤ ਦਾਵਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ।
Related Posts
ਕੈਬਨਿਟ ਮੰਤਰੀ ਈਟੀਓ ਵੱਲੋਂ ਸਿਵਲ ਹਸਪਤਾਲ ਮਾਨਾਂਵਾਲਾ ਦੀ ਚੈਕਿੰਗ
ਜੰਡਿਆਲਾ ਗੁਰੂ,ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸਿਵਲ ਹਸਪਤਾਲ ਮਾਨਾਂਵਾਲਾ ਵਿੱਚ ਅਚਨਚੇਤ ਪਹੁੰਚ ਕੇ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ…
ਹੰਸ ਰਾਜ ਹੰਸ ਤੇ ਜ਼ੀਰਾ ਸਣੇ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
ਚੰਡੀਗੜ੍ਹ, ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ…
ਗੁਲਾਬੀ ਸੁੰਡੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵਲੋਂ ਪ੍ਰੈਸ ਕਾਨਫਰੰਸ, ਮੁਆਵਜ਼ਾ ਦੇਣ ਦਾ ਐਲਾਨ
ਚੰਡੀਗੜ੍ਹ, 30 ਅਕਤੂਬਰ (ਦਲਜੀਤ ਸਿੰਘ)- ਨਰਮੇ ਦੀ ਫ਼ਸਲ ਨੂੰ ਲੱਗੀ ਗੁਲਾਬੀ ਸੁੰਡੀ ਦੇ ਮੁੱਦੇ ‘ਤੇ ਖੇਤੀ ਮੰਤਰੀ ਰਣਦੀਪ ਸਿੰਘ ਨਾਭਾ…