ਲੁਧਿਆਣਾ ; ਭਾਰਤ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇੰਡੀਅਨ ਈਕੋਲੋਜੀਕਲ ਸੁਸਾਇਟੀ ਦੀ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਨਾ ਪੁੱਜਣ ਕਰਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਾਨਫਰੰਸ ਦੀ ਸ਼ੁਰੂਆਤ ਕੀਤੀ। ਇਹ ਕਾਨਫਰੰਸ ਇੰਡੀਅਨ ਇਕੋਲੋਜੀਕਲ ਸੁਸਾਇਟੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੇ ਸਹਿਯੋਗ ਕਰਵਾਈ ਜਾ ਰਹੀ ਹੈ।
ਪੀਏਯੂ ਦੇ ਉਪ ਕੁਲਪਤੀ ਡਾ.ਸਤਿਬੀਰ ਸਿੰਘ ਗੋਸਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੇ ਦੱਸਿਆ ਕਿ ਇੰਡੀਅਨ ਈਕੋਲੋਜੀਕਲ ਸੁਸਾਇਟੀ ਦੀ ਸਥਾਪਨਾ 1974 ਵਿੱਚ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਸੁਸਾਇਟੀ ਦੇ 50 ਸਾਲ ਪੂਰੇ ਹੋਣ ’ਤੇ ਪੀਏਯੂ ਵਿਖੇ 12 ਤੋਂ 15 ਨਵੰਬਰ ਤੱਕ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ।