ਡੇਰਾ ਬਾਬਾ ਨਾਨਕ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਤੇ ਦਿਨ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ ਐਸਪੀ ਵੱਲੋਂ ਗੈਂਗਸਟਰਾਂ ਦੀ ਮਦਦ ਕਰਨ ਦਾ ਦੋਸ਼ ਲਗਾਉਂਦਿਆਂ ਹੋਇਆਂ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਨੂੰ ਕੀਤੀ ਗਈ ਸ਼ਿਕਾਇਤ ਤੇ ਇਲੈਕਸ਼ਨ ਕਮਿਸ਼ਨਰ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਸਬੰਧਿਤ ਡੀਐਸਪੀ ਜਸਬੀਰ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਲੈਕਸ਼ਨ ਕਮਿਸ਼ਨਰ ਵੱਲੋਂ ਕੀਤੀ ਗਈ ਕਾਰਵਾਈ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਮੰਗ ਕੀਤੀ ਕਿ ਸਬੰਧਤ ਡੀਐਸਪੀ ਨੂੰ ਮੌਜੂਦਾ ਡਿਊਟੀਆਂ ਤੋਂ ਤੁਰੰਤ ਮੁਕਤ ਕੀਤਾ ਜਾਵੇ ਅਤੇ ਡੀ.ਐਸ.ਪੀ, ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਤੇ ਰੰਧਾਵਾ ਨੇ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਗੈਂਗਸਟਰ ਸਬੰਧੀ ਕਲੀਨ ਚਿੱਟ ਦੇ ਕੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਹੀਂ ਨਿਭਾਈ ਜਿਸ ਲਈ ਉਹ ਮਾਨਯੋਗ ਹਾਈਕੋਰਟ ਜਾਣਗੇ।
Related Posts
ਦਿੱਲੀ ‘ਚ ਸਕੂਲ ਖੋਲ੍ਹਣ ਦੀ ਕਵਾਇਦ ਸ਼ੁਰੂ
ਨਵੀਂ ਦਿੱਲੀ, 1 ਸਤੰਬਰ (ਦਲਜੀਤ ਸਿੰਘ)- ਦਿੱਲੀ ਵਿਚ ਕੋਵਿਡ-19 ਨੇਮਾਂ ਤਹਿਤ ਸਕੂਲ ਖੋਲ੍ਹਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਦਿੱਲੀ ਵਿਚ…
ਅਖਬਾਰ ਲੈ ਕੇ ਜਾ ਰਹੀ ਗੱਡੀ ‘ਤੇ ਪਹਾੜੀ ਤੋਂ ਡਿੱਗੇ ਪੱਥਰ, ਇਕ ਦੀ ਮੌਤ, ਤਿੰਨ ਜ਼ਖਮੀ; ਚੰਡੀਗੜ੍ਹ-ਸ਼ਿਮਲਾ ਫੋਰ ਲੇਨ ‘ਤੇ ਹੋਇਆ ਹਾਦਸਾ
ਚੰਡੀਗੜ੍ਹ-ਸ਼ਿਮਲਾ ਫੋਰ ਲੇਨ ‘ਤੇ ਆਈ ਲਵ ਹਿਮਾਚਲ ਪਾਰਕ ਨੇੜੇ ਅਚਾਨਕ ਢਿੱਗਾਂ ਡਿੱਗਣ ਕਾਰਨ ਅਖਬਾਰ ਲੈ ਕੇ ਜਾ ਰਹੀ ਇਕ ਗੱਡੀ…
ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ਤੋਂ 19 ਕਰੋੜ ਦੀ ਹੈਰੋਇਨ ਬਰਾਮਦ, ਬੀ.ਐੱਸ.ਐੱਫ. ਨੇ ਚਲਾਈ ਤਲਾਸ਼ੀ ਮੁਹਿੰਮ
ਫਾਜ਼ਿਲਕਾ- ਫਾਜ਼ਿਲਕਾ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਵਾਰ ਫਿਰ ਹੈਰੋਇਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ…