ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ : ਕੈਪਟਨ ਅਮਰਿੰਦਰ ਸਿੰਘ

captin/nawanpunjab.com

ਚੰਡੀਗੜ੍ਹ,14 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ |

ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Leave a Reply

Your email address will not be published. Required fields are marked *