ਅਕਾਲੀ ਦਲ ਨੂੰ ਝਟਕਾ! ਸੁਖਬੀਰ ਬਾਦਲ ਮਗਰੋਂ ਇਸ ਲੀਡਰ ਨੇ ਵੀ ਦਿੱਤਾ ਅਸਤੀਫ਼ਾ

akali/nawanpunjab.com

ਲੁਧਿਆਣਾ – ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਅਸਰ ਗਰਾਊਂਡ ਲੈਵਲ ’ਤੇ ਵੀ ਨਜ਼ਰ ਆਉਣ ਲੱਗਾ ਹੈ, ਜਿਸ ਦੇ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਅਹੁਦਾ ਛੱਡ ਦਿੱਤਾ ਹੈ। ਪਾਰਟੀ ਦੇ ਅੰਦਰਲੇ ਸੂਤਰਾਂ ਅਨੁਸਾਰ ਭਲਕੇ ਹੋਰ ਵੀ ਕਈ ਵਰਕਰਾਂ ਅਤੇ ਲੀਡਰਾਂ ਦੇ ਅਸਤੀਫੇ ਦੇਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ।

ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਅੰਦਰ ਲੰਮੇ ਸਮੇਂ ਤੋਂ ਚੱਲ ਰਹੀ ਬਗਾਵਤ ਦੌਰਾਨ ਸੁਖਬੀਰ ਬਾਦਲ ਤੋਂ ਪ੍ਰਧਾਨ ਅਹੁਦਾ ਛੱਡਣ ਦੀ ਮੰਗ ਕੀਤੀ ਜਾ ਰਹੀ ਹੈ। ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਸੁਖਬੀਰ ਵਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਦਾਰੀ ਸੌਂਪ ਦਿੱਤੀ ਗਈ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਵਧਦੇ ਦਬਾਅ ਵਿਚਕਾਰ ਸੁਖਬੀਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਭਾਵੇਂ ਇਸ ਸਬੰਧ ਵਿਚ ਫ਼ੈਸਲਾ ਕਰਨ ਲਈ ਕੋਰ ਕਮੇਟੀ ਦੀ ਬੈਠਕ ਸੋਮਵਾਰ ਨੂੰ ਹੋਣ ਜਾ ਰਹੀ ਹੈ ਪਰ ਉਸ ਤੋਂ ਪਹਿਲਾਂ ਅਕਾਲੀ ਦਲ ’ਚ ਜ਼ਮੀਨੀ ਪੱਧਰ ’ਤੇ ਹਲਚਲ ਤੇਜ਼ ਹੋ ਗਈ ਹੈ, ਜਿਸ ਦਾ ਨਤੀਜਾ ਲੁਧਿਆਣਾ ਦੇ ਪ੍ਰਧਾਨ ਭਿੰਦਾ ਦੇ ਅਸਤੀਫ਼ੇ ਦੇ ਰੂਪ ’ਚ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਪਾਰਟੀ ਦੀ ਵਰਕਿੰਗ ਕਮੇਟੀ ਸੁਖਬੀਰ ਬਾਦਲ ਦਾ ਅਸਤੀਫਾ ਨਾ ਮਨਜ਼ੂਰ ਵੀ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਸੀ ਪਰ ਹੁਣ ਜਦ ਉਹ ਖੁਦ ਅਸਤੀਫ਼ਾ ਦੇ ਚੁੱਕੇ ਹਨ ਤਾਂ ਮੈਨੂੰ ਵੀ ਨੈਤਿਕ ਤੌਰ ’ਤੇ ਇਸ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਇਸ ਲਈ ਕਾਰਜਕਾਰੀ ਪ੍ਰਧਾਨ ਜਿਸ ਨੂੰ ਚਾਹੁਣ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦੀ ਜ਼ਿੰਮੇਦਾਰੀ ਸੌਂਪ ਸਕਦੇ ਹਨ।

Leave a Reply

Your email address will not be published. Required fields are marked *