ਲੁਧਿਆਣਾ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਗਿੱਲ ਰੋਡ ਦਾਣਾ ਮੰਡੀ ਸਥਿਤ ਕੋਠੀ ਦਾ ਘਿਰਾਓ ਕੀਤਾ ਗਿਆ ਹੈ। ਇਹ ਘਿਰਾਓ ਅਤੇ ਰੋਸ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਮਨਰੇਗਾ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਹੈ।
ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਮਜ਼ਦੂਰ ਤੇ ਆਂਗਣਵਾੜੀ ਵਰਕਰਾਂ ਪ੍ਰਦਰਸ਼ਨ ਕਰਦਿਆਂ ਧਰਨੇ ‘ਤੇ ਬੈਠੀਆਂ ਹਨ। ਇਸ ਦੇ ਨਾਲ ਹੀ ਮੌਕੇ ‘ਤੇ ਪੁਲਸ ਫ਼ੋਰਸ ਵੀ ਤਾਇਨਾਤ ਹੈ, ਜਿਨ੍ਹਾਂ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।