ਅਮਰੀਕਾ ‘ਚ ਲਾਗੂ ਹੋਵੇਗੀ ਨੈਸ਼ਨਲ ਐਮਰਜੈਂਸੀ, ਲੱਖਾਂ ਲੋਕ ਹੋਣਗੇ ਦੇਸ਼ ਤੋਂ ਬਾਹਰ, ਜਾਣੋ ਕੀ ਹੈ ਟਰੰਪ ਦਾ ਐਲਾਨ

ਨਵੀਂ ਦਿੱਲੀ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਵੱਡਾ ਫ਼ੈਸਲਾ ਲਿਆ ਹੈ। ਟਰੰਪ ਨੇ ਕਿਹਾ ਕਿ ਉਸ ਦੇ ਪ੍ਰਸ਼ਾਸਨ ‘ਚ ਗੈਰ-ਕਾਨੂੰਨੀ ਤੌਰ ‘ਤੇ ਦੇਸ਼ ‘ਚ ਰਹਿ ਰਹੇ ਪ੍ਰਵਾਸੀਆਂ ਖ਼ਿਲਾਫ਼ ਫ਼ੌਜੀ ਬਲਾਂ ਦੀ ਵਰਤੋਂ ਕਰ ਸਕਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਅਮਰੀਕਾ ਵਿੱਚ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਜਾਵੇਗਾ।

ਡੋਨਾਲਡ ਟਰੰਪ ਨੇ ਐਕਸ ‘ਤੇ ਟੌਮ ਫਿਟਨ ਨਾਂ ਦੇ ਵਿਅਕਤੀ ਦੀ ਪੋਸਟ ਨੂੰ ਦੁਬਾਰਾ ਪੋਸਟ ਕਰ ਕੇ ਇਸ ਦੀ ਪੁਸ਼ਟੀ ਕੀਤੀ ਹੈ। ਟੌਮ ਫਿਟਨ ਨੇ ਐਕਸ ‘ਤੇ ਲਿਖਿਆ, ਅਜਿਹੀਆਂ ਖ਼ਬਰਾਂ ਹਨ ਕਿ ਟਰੰਪ ਪ੍ਰਸ਼ਾਸਨ ਅਮਰੀਕਾ ਵਿਚ ਰਾਸ਼ਟਰੀ ਐਮਰਜੈਂਸੀ ਲਗਾ ਕੇ ਵੱਡੀ ਗਿਣਤੀ ਵਿੱਚ ਘੁਸਪੈਠੀਆਂ ਨੂੰ ਫ਼ੌਜ ਜ਼਼ਰੀਏ ਬਾਹਰ ਕੱਢਣ ਦੀ ਤਿਆਰੀ ਕਰ ਰਿਹਾ ਹੈ।

ਟਰੰਪ ਦੇ ਸੀਮਾ ਸੁਰੱਖਿਆ ਮੁਖੀ

ਟਰੰਪ ਦੇ ਸੀਮਾ ਸੁਰੱਖਿਆ ਮੁਖੀ ਟੌਮ ਹੋਮਨ ਨੇ ਚਿਤਾਵਨੀ ਦਿੱਤੀ ਕਿ ਡੈਮੋਕਰੇਟਿਕ ਦੁਆਰਾ ਚਲਾਏ ਗਏ ਰਾਜਾਂ ਨੇ ਦੇਸ਼ ਨਿਕਾਲੇ ਦੀ ਮੁਹਿੰਮ ਵਿੱਚ ਸਹਿਯੋਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ।”

ਟੌਮ ਹੋਮਨ ਨੇ ਕਿਹਾ ਕਿ ਉਸ ਦਾ ਪ੍ਰਸ਼ਾਸਨ ਪਹਿਲਾਂ ਉਨ੍ਹਾਂ 4 ਲੱਖ 25 ਹਜ਼ਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ। ਇਹ ਉਹ ਅੰਕੜੇ ਹਨ ਜਿਨ੍ਹਾਂ ਦੇ ਖ਼ਿਲਾਫ਼ ਅਪਰਾਧਿਕ ਰਿਕਾਰਡ ਹੈ।

Leave a Reply

Your email address will not be published. Required fields are marked *