ਨਵੀਂ ਦਿੱਲੀ : ਪੰਜਾਬ ਪੁਲਿਸ ਕਾਂਸਟੇਬਲ ਭਰਤੀ ਸਬੰਧੀ ਇੱਕ ਮਹੱਤਵਪੂਰਨ ਅਪਡੇਟ ਆਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ 1746 ਅਸਾਮੀਆਂ ਨੂੰ ਭਰਨ ਲਈ ਪ੍ਰੀਖਿਆ ਆਯੋਜਿਤ ਕੀਤੀ ਗਈ ਸੀ, ਜਿਸ ਦਾ ਨਤੀਜਾ ਅੱਜ ਯਾਨੀ 18 ਨਵੰਬਰ ਨੂੰ ਐਲਾਨਿਆ ਗਿਆ ਹੈ। ਨਤੀਜਾ ਪੰਜਾਬ ਪੁਲਿਸ ਵਿਭਾਗ ਦੀ ਅਧਿਕਾਰਤ ਵੈੱਬਸਾਈਟ punjabpolice.gov.in ਰਾਹੀਂ ਆਨਲਾਈਨ ਜਾਰੀ ਕੀਤਾ ਗਿਆ ਹੈ। ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਉਮੀਦਵਾਰ ਤੁਰੰਤ ਵੈੱਬਸਾਈਟ ‘ਤੇ ਜਾ ਕੇ ਜਾਂ ਇਸ ਪੰਨੇ ‘ਤੇ ਦਿੱਤੇ ਸਿੱਧੇ ਲਿੰਕ ‘ਤੇ ਕਲਿੱਕ ਕਰਕੇ ਸਕੋਰਕਾਰਡ ਨੂੰ ਡਾਊਨਲੋਡ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਫੇਜ਼ 1 ਦੀ ਪ੍ਰੀਖਿਆ 1 ਜੁਲਾਈ ਤੋਂ ਸ਼ੁਰੂ ਹੋਈ ਸੀ ਅਤੇ 16 ਅਗਸਤ 2024 ਤੱਕ ਚਲਾਈ ਗਈ ਸੀ। ਇਸ ਤੋਂ ਬਾਅਦ 21 ਅਗਸਤ ਨੂੰ ਪੰਜਾਬ ਪੁਲਿਸ ਵਿਭਾਗ ਵੱਲੋਂ ਜਵਾਬ ਕੁੰਜੀ ਜਾਰੀ ਕੀਤੀ ਗਈ ਸੀ ਜਿਸ ‘ਤੇ 23 ਅਗਸਤ ਤੱਕ ਇਤਰਾਜ਼ ਮੰਗੇ ਗਏ ਸਨ। ਹੁਣ ਅੰਤਮ Answer key ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ।