ਬ੍ਰਾਜ਼ੀਲ, G20 Summit in Rio: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੀਓ ਡੀ ਜਨੇਰੀਓ ਵਿੱਚ G20 ਸਿਖਰ ਸੰਮੇਲਨ ਦੇ ਪਹਿਲੇ ਦਿਨ ਤੋਂ ਬਾਅਦ ਕੌਮਾਂਤਰੀ ਨੇਤਾਵਾਂ ਨਾਲ ਮਹੱਤਵਪੂਰਨ ਦੁਵੱਲੀਆਂ ਮੀਟਿੰਗਾਂ ਕੀਤੀਆਂ। ਪ੍ਰਧਾਨ ਮੰਤਰੀ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ, ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਸਮੇਤ ਗਲੋਬਲ ਨੇਤਾਵਾਂ ਨਾਲ ਆਪਣੀਆਂ ਮੀਟੀਗਾਂ ਨੂੰ ਉਜਾਗਰ ਕਰਦੇ ਹੋਏ ‘ਐਕਸ’ ’ਤੇ ਪੋਸਟਾਂ ਦੀ ਇੱਕ ਲੜੀ ਰਾਹੀਂ ਆਪਣੀ ਗੱਲਬਾਤ ਦੇ ਵੇਰਵੇ ਸਾਂਝੇ ਕੀਤੇ।
ਯੂਰਪੀ ਕਮਿਸ਼ਨ ਦੇ ਪ੍ਰਧਾਨ ਮੋਦੀ ਨੇ ਕਿਹਾ ਭਾਰਤ ਵਿਸ਼ਵ ਭਲਾਈ ਲਈ ਯੂਰਪੀ ਸੰਘ ਨਾਲ ਮਿਲ ਕੇ ਕੰਮ ਕਰਦਾ ਰਹੇਗਾ। ਸਿਖਰ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਇੱਕ ਮਹੱਤਵਪੂਰਨ ਬੈਠਕ ਕੀਤੀ ਅਤੇ ਬ੍ਰਿਟੇਨ ਦੇ ਨਾਲ ਭਾਰਤ ਦੀ ਵਿਆਪਕ ਰਣਨੀਤਕ ਭਾਈਵਾਲੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਅਸੀਂ ਤਕਨਾਲੋਜੀ, ਗ੍ਰੀਨ ਐਨਰਜੀ, ਸੁਰੱਖਿਆ, ਨਵੀਨਤਾ ਅਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਨੇੜਿਓਂ ਕੰਮ ਕਰਨ ਲਈ ਉਤਸੁਕ ਹਾਂ।
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਵੀ ਮੁਲਾਕਾਤ ਕੀਤੀ ਜੋ ਕਿ ਪੈਰਿਸ ਓਲੰਪਿਕ ਅਤੇ ਪੈਰਾਲੰਪਿਕਸ, ਪੁਲਾੜ, ਊਰਜਾ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਅਤੇ ਹੋਰ ਭਵਿੱਖ-ਮੁਖੀ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਦੁਆਲੇ ਕੇਂਦਰਿਤ ਸੀ।
ਨਾਰਵੇ ਦੇ ਪ੍ਰਧਾਨ ਮੰਤਰੀ ਜੋਨਸ ਗਹਰ ਸਟੋਰ ਨਾਲ ਆਪਣੀ ਮੁਲਾਕਾਤ ਵਿੱਚ ਪੀਐਮ ਮੋਦੀ ਨੇ ਨਿਵੇਸ਼ ਸਬੰਧਾਂ ਨੂੰ ਬਿਹਤਰ ਬਣਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ।
ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਮੋਦੀ ਨੇ ਰੱਖਿਆ, ਸੁਰੱਖਿਆ, ਵਪਾਰ ਅਤੇ ਤਕਨਾਲੋਜੀ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਗੱਲਬਾਤ ਕੀਤੀ। ਮੋਦੀ ਨੇ ਭਾਰਤ-ਇਟਲੀ ਸਬੰਧਾਂ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ, ‘‘ਭਾਰਤ-ਇਟਲੀ ਦੋਸਤੀ ਇੱਕ ਬਿਹਤਰ ਗ੍ਰਹਿ ਲਈ ਬਹੁਤ ਯੋਗਦਾਨ ਪਾ ਸਕਦੀ ਹੈ।