ਬਰਨਾਲਾ: ਵਿਧਾਨ ਸਭਾ ਹਲਕਾ ਬਰਨਾਲਾ ਦੀ ਜਿਮੀ ਚੋਣ ਵਿੱਚ 20 ਨਵੰਬਰ ਨੂੰ ਸਵੇਰੇ 7 ਵਜੇ ਵੋਟਾਂ ਪੈਣੀਆਂ ਸ਼ੁਰੂ ਹੋਈਆਂ। ਦੋ ਘੰਟਿਆਂ ਚ 9 ਵਜੇ ਤੱਕ 6.8 ਫੀਸਦੀ ਵੋਟਾਂ ਪੋਲ ਹੋ ਚੁੱਕੀਆਂ ਸਨ। ਆਮ ਆਦਮੀ ਪਾਰਟੀ ਦੇ ਸਾਬਕਾ ਕੈਬਨਟ ਮੰਤਰੀ ਤੇ ਮੌਜੂਦਾ ਸੰਸਦੀ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਵੋਟ ਪਾਉਣ ਪੁੱਜੇ। ਭਾਜਪਾ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋ ਵੀ ਆਪਣੇ ਪਰਿਵਾਰ ਸਣੇ ਵੋਟ ਪਾਉਣ ਪੁੱਜੇ। ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਪੁੱਜੇ। ਸਾਬਕਾ ਸੰਸਦੀ ਮੈਂਬਰ ਤੇ ਫੌਜਦਾਰੀ ਵਕੀਲ ਰਾਜਦੀਪ ਸਿੰਘ ਖਾਲਸਾ ਵੀ ਆਪਣੇ ਪੀਏ ਨਾਲ ਵੋਟ ਪਾਉਣ ਪੁੱਜੇ। ਆਜ਼ਾਦ ਉਮੀਦਵਾਰ ਕਿਉਂ ਲੜ ਰਹੇ ਗੁਰਦੀਪ ਸਿੰਘ ਬਾਠ ਵੀ ਜਿੱਥੇ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਪੋਲਿੰਗ ਬੂਥ ਪੁੱਜੇ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਇਸ ਹਲਕੇ ਵਿੱਚ ਵੋਟ ਨਾ ਹੋਣ ਕਾਰਨ ਉਹ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰ ਸਕੇ।
Related Posts
ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ-ਮੁੱਖ ਮੰਤਰੀ ਵੱਲੋਂ ਪੰਜਾਬ ਪੁਲੀਸ ਨੂੰ ਆਦੇਸ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲੀਸ ਫੋਰਸ ਨੂੰ ਸੂਬਾ ਭਰ ਵਿਚ ਪੁਲੀਸ ਦੇ ਕੰਮਕਾਜ ਵਿਚ ਹੋਰ…
ਰਤਨ ਟਾਟਾ ਦੀ ਪ੍ਰਾਰਥਨਾ ਸਭਾ ‘ਚ ਪਾਰਸੀ, ਮੁਸਲਿਮ, ਇਸਾਈ, ਸਿੱਖ ਤੇ ਹਿੰਦੂ ਪੁਜਾਰੀਆਂ ਨੇ ਮੋਢੇ ਨਾਲ ਮੋਢਾ ਜੋੜ ਕੇ ਕੀਤੀ ਅਰਦਾਸ
ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਟਾਟਾ ਨੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ 9 ਅਕਤੂਬਰ ਨੂੰ ਰਾਤ 11:30 ਵਜੇ…
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਐੱਨਆਈਏ ਦੇ ਛਾਪੇ
ਨਵੀਂ ਦਿੱਲੀ, 18 ਅਕਤੂਬਰ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਨਸ਼ਾ ਤਸਕਰਾਂ, ਦਹਿਸ਼ਤਗਰਦਾਂ ਤੇ ਗੈਂਗਸਟਰਾਂ ਵਿਚਲੇ ਗੱਠਜੋੜ ਤੋਂ ਪਰਦਾ ਚੁੱਕਣ ਦੇ…