ਡੇਰਾ ਬਾਬਾ ਨਾਨਕ ਜ਼ਿਮਨੀ ਚੋਣਾਂ ਦੌਰਾਨ SSP ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ/ਡੇਰਾ ਬਾਬਾ ਨਾਨਕ -ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਵੋਟਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਜਿਸ ਤਹਿਤ ਹਲਕੇ ਦੇ ਪਿੰਡ ਡੇਰਾ ਪਠਾਣਾ ਵਿਖੇ ਹੋਈ ਝੜਪ ਦੇ ਇਲਾਵਾ ਹੋਰ ਇੱਕਾ ਦੁੱਕਾ ਬਹਿਸਬਾਜੀ ਦੀਆਂ ਘਟਨਾਵਾਂ ਨੂੰ ਛੱਡ ਕੇ ਪੂਰੇ ਅਮਨ ਅਮਾਨ ਨਾਲ ਵੋਟਾਂ ਦਾ ਕੰਮ ਜਾਰੀ ਹੈ। ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਸ ਹਲਕੇ ਦੇ ਅੰਦਰ ਪੁਲਸ ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਪੈਂਦੇ ਇਲਾਕੇ ਵਿੱਚ ਐੱਸ. ਐੱਸ. ਪੀ. ਹਰੀਸ਼ ਦਯਾਮਾ ਨੇ ਖੁਦ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਕਮਾਨ ਸੰਭਾਲੀ ਹੋਈ ਹੈ। ਜਦੋਂ ਕਿ ਬਾਕੀ ਦੇ ਪਿੰਡਾਂ ਵਿੱਚ ਬਟਾਲਾ ਦੇ ਐੱਸ. ਐੱਸ. ਪੀ. ਵੱਲੋਂ ਵੀ ਪੂਰੀ ਸਥਿਤੀ ਦੇ ਨਜ਼ਰ ਰੱਖੀ ਜਾ ਰਹੀ ਹੈ। ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਸ਼ੁਰੂ ਹੋਇਆ ਸੀ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗਾ ਉਸ ਮੌਕੇ ਤੋਂ ਹੀ ਐੱਸ. ਐੱਸ. ਪੀ. ਹਰੀਸ਼ ਦਯਾਮਾ ਅਤੇ ਬਟਾਲਾ ਦੇ ਐੱਸ. ਐੱਸ. ਪੀ. ਵੱਲੋਂ ਪੂਰੀ ਪੁਲਸ ਫੋਰਸ ਸਮੇਤ ਵੱਖ-ਵੱਖ ਬੂਥਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਜਗਬਾਣੀ ਨਾਲ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਹਰੀਸ਼ ਦਆਮਾ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਆਜ਼ਾਦਾਨਾ ਢੰਗ ਨਾਲ ਵੋਟਿੰਗ ਕਰਵਾਉਣ ਲਈ ਵਚਨਬੱਧ ਹੈ। ਹਲਕੇ ਵਿੱਚ 193 ਪੋਲਿੰਗ ਲੋਕੇਸ਼ਨਾਂ ਤੇ ਕੁਲ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚ 97 ਪੋਲਿੰਗ ਸਟੇਸ਼ਨ ਹਨ। ਇਸ ਤੋਂ ਇਲਾਵਾ ਮਾਈਕਰੋ ਆਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।

ਗੁਰਦਾਸਪੁਰ ਅਤੇ ਬਟਾਲਾ ਪੁਲਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਰੀਬ 3062 ਪੁਲਸ ਕਰਮੀ/ਅਧਿਕਾਰੀ ਤਾਇਨਾਤ ਹਨ। ਬਟਾਲਾ ਪੁਲਸ ਵੱਲੋਂ 1682 ਅਤੇ ਗੁਰਦਾਸਪੁਰ ਪੁਲਸ ਵਲੋਂ 1380 ਪੁਲਸ ਕਰਮਚਾਰੀ/ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 6 ਕੰਪਨੀਆਂ, ਜਿਸ ‘ਚ 320 ਅਰਧ ਸੈਨਿਕ ਸੁਰੱਖਿਆ ਬਲ ਸ਼ਾਮਲ ਹਨ, ਤਾਇਨਾਤ ਕੀਤੇ ਗਏ ਹਨ। ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 56 ਟੀਮਾਂ ਰਿਜ਼ਰਵ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਬਟਾਲਾ ਪੁਲਸ ਦੀਆਂ 31 ਅਤੇ ਗੁਰਦਾਸਪੁਰ ਪੁਲਸ ਦੀਆਂ 25 ਟੀਮਾਂ ਸ਼ਾਮਲ ਹਨ। ਇਸ ਤੋਂ ਇਲਾਵਾ 49 ਪੈਟਰੋਲਿੰਗ ਪਾਰਟੀਆਂ ਜਿਨ੍ਹਾਂ ਵਿੱਚ ਬਟਾਲਾ ਪੁਲਸ ਦੀਆਂ 24 ਅਤੇ ਗੁਰਦਾਸਪੁਰ ਪੁਲਸ ਦੀਆਂ 25 ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *