ਗਿੱਦੜਬਾਹਾ ‘ਚ ਵੋਟਿੰਗ ਪ੍ਰਕਿਰਿਆ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ

ਗਿੱਦੜਬਾਹਾ : ਪੰਜਾਬ ਵਿਧਾਨ ਸਭਾ ਹਲਕਾ ਗਿੱਦੜਬਾਹਾ ‘ਚ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਤੋਂ ਵੋਟਾਂ ਪੈਣ ਦਾ ਕੰਮ ਜਾਰੀ ਹੈ। ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਹਰ ਪੱਖੋਂ ਢੁੱਕਵੇਂ ਇੰਤਜ਼ਾਮ ਕੀਤੇ ਗਏ ਹਨ। ਗਿੱਦੜਬਾਹਾ ‘ਚ ਸਵੇਰੇ 9 ਵਜੇ ਤੱਕ 15.11 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਿੰਗ ਵਿਚਾਲੇ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਨੇ ਗੁਰੂ ਘਰ ‘ਚ ਮੱਥੇ ਟੇਕ ਕੇ ਆਸ਼ੀਰਵਾਦ ਲਿਆ।

ਜਾਣੋ ਵੋਟਿੰਗ ਫ਼ੀਸਦੀ
3 ਵਜੇ ਤੱਕ 65.8 ਫ਼ੀਸਦੀ ਵੋਟਿੰਗ
ਦੁਪਹਿਰ 1 ਵਜੇ ਤੱਕ 48.55 ਫ਼ੀਸਦੀ ਵੋਟਿੰਗ
9 ਵਜੇ ਤੱਕ 15.11 ਫ਼ੀਸਦੀ ਵੋਟਿੰਗ
11 ਵਜੇ ਤੱਕ 35 ਫ਼ੀਸਦੀ ਵੋਟਿੰਗ

ਬੇਹੱਦ ਰੌਚਕ ਹੈ ਮੁਕਾਬਲਾ
ਰਾਜਾ ਵੜਿੰਗ ਇਸ ਵੇਲੇ ਲੁਧਿਆਣਾ ਤੋਂ ਐੱਮ. ਪੀ. ਹਨ ਅਤੇ ਕਾਂਗਰਸ ਵਲੋਂ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਇੱਥੋਂ ਚੋਣ ਮੈਦਾਨ ਵਿਚ ਹੈ, ਜਦੋਂ ਕਿ ਡਿੰਪੀ ਢਿੱਲੋਂ ਇਸ ਵਾਰ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਹਲਕੇ ਵਿਚ ਚੰਗਾ ਰਸੂਖ ਰੱਖਣ ਵਾਲੇ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਲੋਂ ਚੋਣ ਲੜ ਰਹੇ ਹਨ। ਜਿਸ ਦੇ ਚੱਲਦੇ ਇੱਥੇ ਤ੍ਰਿਕੌਣੀ ਲੜਾਈ ਦੇਖਣ ਨੂੰ ਮਿਲ ਸਕਦੀ ਹੈ। ਇੱਥੇ ਦਿਲਚਸਪ ਗੱਲ ਇਹ ਵੀ ਹੈ ਕਿ 1997 ਤੋਂ ਲੈ ਕੇ 2007 ਤੱਕ ਲਗਾਤਾਰ ਤਿੰਨ ਵਾਰ ਇਸ ਹਲਕੇ ਵਿਚ ਚੋਣ ਜਿੱਤਣ ਵਾਲਾ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਗੇਮ ਵਿਚੋਂ ਬਾਹਰ ਹੈ।

ਗਿੱਦੜਬਾਹਾ ਸੀਟ ਦਾ ਇਤਿਹਾਸ
ਦੱਸ ਦਈਏ ਕਿ ਗਿੱਦੜਬਾਹਾ ਹਲਕਾ ਪੰਜਾਬ ਦੇ ਮੁਕਤਸਰ ਜ਼ਿਲ੍ਹੇ ‘ਚ ਸਥਿਤ ਹੈ ਅਤੇ ਫ਼ਰੀਦਕੋਟ ਲੋਕ ਸਭਾ ਸੀਟ ਅਧੀਨ ਆਉਂਦਾ ਹੈ। ਇਸ ਹਲਕੇ ‘ਚ ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਵਿਚ ਤਿੰਨ ਵਾਰ ਕਾਂਗਰਸ ਅਤੇ ਦੋ ਵਾਰ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸੀ ਆਗੂ ਅਤੇ ਚੰਨੀ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਵਿਚ ਜਿੱਤ ਦਰਜ ਕੀਤੀ ਅਤੇ ਇਸ ਵਾਰ ਉਨ੍ਹਾਂ ਦੀ ਧਰਮ ਪਤਨੀ ਚੋਣ ਮੈਦਾਨ ਵਿਚ ਹੈ। ਦਰਅਸਲ ਲੋਕ ਸਭਾ ਚੋਣਾਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਅਤੇ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗਿੱਦੜਬਾਹਾ ਦੀ ਵਿਧਾਨ ਸਭਾ ਸੀਟ ਤੋਂ ਅਸਤੀਫ਼ਾ ਦੇਣਾ ਪਿਆ। ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

Leave a Reply

Your email address will not be published. Required fields are marked *