ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਪਹੁੰਚੇ ਸਨ। ਹੋਈਆਂ ਜ਼ਿਮਨੀ ਚੋਣਾਂ ‘ਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ।
ਉਨ੍ਹਾਂ ਬੇਅਦਬੀ ਦੇ ਮਾਮਲਿਆਂ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੋ ਸਰਕਾਰਾਂ ਲੰਘੀਆਂ ਹਨ, ਇਹ ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ ਹਨ। ਨਿਗਮ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਲੋਕ ਕੰਮ ਕਰਨ ਵਾਲੇ ਵਿਅਕਤੀਆਂ ਦੀ ਚੋਣ ਕਰਨ।