ਬਾਬਾ ਦਿਆ ਸਿੰਘ ਸੁਰ ਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸੱਚਖੰਡ ਵਾਸੀ ਬਾਬਾ ਦਿਆ ਸਿੰਘ ਬਿਧੀ ਚੰਦ ਵਾਲਿਆਂ ਨੂੰ ਸਿੱਖ ਪੰਥ ਵਿੱਚ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਿਛਲੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਦਿੱਤੀ ਗਈ I

ਇਹ ਉਪਾਧੀ ਦੇਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਹੋਇਆ ਜਿਸ ਤੋਂ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਦਿਆ ਸਿੰਘ ਨੂੰ ਸ਼੍ਰੋਮਣੀ ਪੰਥ ਸੇਵਕ ਉਪਾਧੀ ਦੇਣ ਦਾ ਐਲਾਨ ਕੀਤਾ I ਇਹ ਸਨਮਾਨ ਬਾਬਾ ਬਿਧੀ ਚੰਦ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹਾਸਿਲ ਕੀਤਾ I

Leave a Reply

Your email address will not be published. Required fields are marked *