ਬਠਿੰਡਾ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਗ੍ਰਾਫ ਦਿਨ-ਬ-ਦਿਨ ਡਿੱਗਦਾ ਜਾ ਰਿਹਾ ਹੈ। 2007 ਤੋਂ ਬਾਅਦ ਭਾਵੇਂ ਉਹ 2017 ਵਿਚ ਜਿੱਤੇ ਪਰ 2007 ਦੇ ਮੁਕਾਬਲੇ ਉਨ੍ਹਾਂ ਨੂੰ ਘੱਟ ਵੋਟਾਂ ਮਿਲੀਆਂ। 2007 ਵਿਚ ਜਦੋਂ ਉਹ ਗਿੱਦੜਬਾਹਾ ਤੋਂ ਚੋਣ ਲੜੇ ਸਨ ਤਾਂ ਉਨ੍ਹਾਂ ਨੂੰ 43.18 ਫ਼ੀਸਦੀ ਵੋਟਾਂ ਮਿਲੀਆਂ ਸਨ ਪਰ ਹਾਲ ਹੀ ’ਚ ਹੋਈ ਜ਼ਿਮਨੀ ਚੋਣ ਵਿਚ ਉਨ੍ਹਾਂ ਨੂੰ ਸਿਰਫ਼ 8.09 ਫੀਸਦੀ ਵੋਟਾਂ ਮਿਲੀਆਂ ਹਨ। ਹਾਲਾਤ ਇਹ ਬਣ ਗਏ ਹਨ ਕਿ ਉਹ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ।
ਜਦੋਂ ਮਨਪ੍ਰੀਤ ਬਾਦਲ ਨੇ 2007 ਵਿਚ ਅਕਾਲੀ ਦਲ ਦੀ ਟਿਕਟ ‘ਤੇ ਹਲਕਾ ਗਿੱਦੜਬਾਹਾ ਤੋਂ ਚੋਣ ਲੜੀ ਤਾਂ ਉਨ੍ਹਾਂ ਨੂੰ 43.18 ਫੀਸਦੀ ਵੋਟਾਂ ਮਿਲੀਆਂ ਅਤੇ ਜਿੱਤ ਹਾਸਿਲ ਕੀਤੀ। 2012 ਵਿਚ ਜਦੋਂ ਉਨ੍ਹਾਂ ਨੇ ਆਪਣੀ ਬਣਾਈ ਪਾਰਟੀ ਪੀਪੀਪੀ ਤੋਂ ਇਸੇ ਹਲਕੇ ਤੋਂ ਚੋਣ ਲੜੀ ਸੀ ਤਾਂ ਉਸ ਨੂੰ ਸਿਰਫ਼ 25.62 ਫੀਸਦੀ ਵੋਟਾਂ ਮਿਲੀਆਂ ਸਨ ਤੇ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।