ਬੋਲਣ ਤੋਂ ਪਹਿਲਾਂ ਧਨਖੜ ਇਤਿਹਾਸ ਦੇਖ ਲੈਣ, ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ : ਰੰਧਾਵਾ

randhawa/nawanpunjab.com

ਫਤਹਿਗੜ੍ਹ ਸਾਹਿਬ, 15 ਸਤੰਬਰ (ਦਲਜੀਤ ਸਿੰਘ)- ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਹਰਿਆਣਾ ਬੀਜੇਪੀ ਦੇ ਪ੍ਰਧਾਨ ਓਪੀ ਧਨਖੜ ਨੂੰ ਕਿਸਾਨਾਂ ਉੱਪਰ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਇਤਿਹਾਸ ਦੇਖ ਲੈਣਾ ਚਾਹੀਦਾ ਹੈ ਕਿ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਿਸੇ ਭਰਮ ਵਿੱਚ ਨਹੀਂ ਰਹਿਣਾ ਚਾਹੀਦਾ। ਮੰਤਰੀ ਰੰਧਾਵਾ ਨੇ ਇਹ ਨਸੀਹਤ ਧਨਖੜ ਦੀ ਟਿੱਪਣੀ ਕਿ ਪੰਜਾਬ ਦੇ ਕਿਸਾਨ ਅੰਦੋਲਨ ਨਾਲ ਹਰਿਆਣਾ ਅੰਦਰ ਨਸ਼ਾ ਵਧ ਰਿਹਾ ਹੈ, ਦੇ ਜਵਾਬ ਵਿੱਚ ਦਿੱਤੀ। ਰੰਧਾਵਾ ਫਤਹਿਗੜ੍ਹ ਸਾਹਿਬ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਰਾਜ ਦੀਆਂ 75 ਪੀਏਡੀ ਬੀਜ ਵੱਲੋਂ ਕਰਜ਼ਾ ਵੰਡ ਸਮਾਗਮ ਵਿੱਚ ਪੁੱਜੇ ਸਨ।

ਉਨ੍ਹਾਂ ਕਿਹਾ ਕਿ ਕਿਸਾਨ ਖਤਮ ਹੁੰਦਾ ਤਾਂ ਹਿੰਦੋਸਤਾਨ ਵੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬ ਕਿਸਾਨੀ ਪ੍ਰਧਾਨ ਸੂਬਾ ਹੈ। ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਉੱਤੇ ਧੱਕੇ ਨਾਲ ਕਾਲੇ ਕਾਨੂੰਨ ਥੋਪਣੇ ਨਹੀਂ ਚਾਹੀਦੇ ਕਿਉਂਕਿ ਜੇਕਰ ਕਿਸਾਨਾਂ ਨੂੰ ਕਾਨੂੰਨਾਂ ਦੀ ਲੋੜ ਨਹੀਂ ਤਾਂ ਕੇਂਦਰ ਸਰਕਾਰ ਨੂੰ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।

Leave a Reply

Your email address will not be published. Required fields are marked *