ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਿਕ 2 ਦਸੰਬਰ ਨੂੰ ਆਪਣਾ ਸਪੱਸ਼ਟੀਕਰਨ ਦੇ ਦੇਣਗੇ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਲੰਬਾ ਸਮਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਤੌਰ ਜਥੇਦਾਰ ਸੇਵਾ ਕਰ ਚੁੱਕੇ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ, ਮਰਿਯਾਦਾ ਤੇ ਸਤਿਕਾਰ ਨੂੰ ਭਲੀ ਭਾਂਤ ਸਮਝਦੇ ਹਨ। ਉਹ ਰੋਮ ਰੋਮ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ।
ਉਹ ਸਿੰਘ ਸਾਹਿਬਾਨ ਦੇ ਆਦੇਸ਼ ਨੂੰ ਸਿਰਮੱਥੇ ਸਵਿਕਾਰ ਕਰਦਿਆਂ ਇਕ ਨਿਮਾਣੇ ਸਿੱਖ ਵਾਂਗ 2 ਦਸੰਬਰ ਨੂੰ ਤਹਿ ਸਮੇਂ ਮੁਤਬਿਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਰਖਣਗੇ। ਦੱਸਣਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਨੇ 24 ਸਤੰਬਰ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦਿੱਤੀ ਸੀ ਤੇ ਫਿਰ ਪੰਥ ਵਿਚ ਰੋਹ ਪੈਦਾ ਹੋਣ ਕਾਰਨ 15 ਅਕਤੂਬਰ 2015 ਵਿਚ ਇਹ ਮਾਫ਼ੀ ਵਾਪਸ ਲੈ ਲਈ ਸੀ।