ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਦੋ ਹਫ਼ਤਿਆਂ ’ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਕਰਨਾ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਦੋਵਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਬਾਈ ਚੋਣ ਕਮਿਸ਼ਨ ਨੂੰ 22 ਨਵੰਬਰ ਨੂੰ ਭੇਜ ਦਿੱਤਾ ਸੀ। ਨੋਟੀਫਿਕੇਸ਼ਨ ਮਿਲਣ ਦੇ ਬਾਅਦ ਸੂਬਾਈ ਚੋਣ ਕਮਿਸ਼ਨ ਨੇ ਚੋਣਾਂ ਦਾ ਸ਼ਡਿਊਲ ਜਾਰੀ ਕਰਨਾ ਸੀ, ਜਿਹੜਾ ਹਾਲੇ ਤੱਕ ਜਾਰੀ ਨਹੀਂ ਹੋਇਆ। ਸੁਪੀਰਮ ਕੋਰਟ ਵਲੋਂ ਦਿੱਤੇ ਗਏ ਦੋ ਹਫ਼ਤਿਆਂ ਦਾ ਸਮਾਂ 26 ਨਵੰਬਰ ਨੂੰ ਖ਼ਤਮ ਹੋ ਚੁੱਕਾ ਹੈ। ਪਟੀਸ਼ਨਰ ਬੇਅੰਤ ਕੁਮਾਰ ਨੇ ਆਪਣੇ ਵਕੀਲ ਭੀਸ਼ਮ ਕਿੰਕਰ ਜ਼ਰੀਏ ਸੂਬਾਈ ਚੋਣ ਕਮਿਸ਼ਨ ਖ਼ਿਲਾਫ਼ ਹੁਕਮ ਅਦੂਲੀ ਪਟੀਸ਼ਨ ਦਾਖ਼ਲ ਕੀਤੀ ਹੈ। ਵੀਰਵਾਰ ਨੂੰ ਸਵੇਰੇ ਚੀਫ਼ ਜਸਟਿਸ ਦੇ ਬੈਂਚ ਸਾਹਮਣੇ ਪਟੀਸ਼ਨ ’ਤੇ ਤੱਤਕਾਲ ਸੁਣਵਾਈ ਕਰਨ ਦੀ ਮੰਗ ਕੀਤੀ ਜਾਵੇਗੀ।
Related Posts
ਅਚਾਨਕ ਲੱਗੀ ਭਿਆਨਕ ਅੱਗ ਕਾਰਨ ਸਕੂਟਰੀ ਸੜ ਕੇ ਸੁਆਹ
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,, 20ਮਈ- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਮੂਨਕਾਂ ਫਾਟਕ ਨਜ਼ਦੀਕ ਉਸ ਸਮੇਂ ਵੱਡਾ ਜਾਨਲੇਵਾ ਹਾਦਸਾ ਹੋਣੋਂ…
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਵੰਨ-ਸੁਵੰਨੇ ਫੁੱਲਾਂ ਨਾਲ ਮਹਿਕੇਗਾ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ…
ਡ੍ਰੈਗਨ ਦੀ ਨਵੀਂ ਚਾਲ, ਆਪਣੇ ਸੂਬੇ ‘ਚ ਕੱਟੜਪੰਥੀਆਂ ਨੂੰ ਕੁਚਲਣ ਲਈ ਤਾਲਿਬਾਨ ਤੋਂ ਮੰਗੀ ਮਦਦ
ਬੀਜਿੰਗ, 29 ਜੁਲਾਈ (ਦਲਜੀਤ ਸਿੰਘ)- ਤਾਲਿਬਾਨ ਦੇ ਵਫਦ ਨੇ ਬੁੱਧਵਾਰ ਨੂੰ ਤਿਆਨਜਿਨ ਸ਼ਹਿਰ ਵਿਚ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ…