ਚੰਡੀਗੜ੍ਹ, 16 ਸਤੰਬਰ (ਦਲਜੀਤ ਸਿੰਘ)- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈਡੀ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਕਮਿਸ਼ਨ ਦੇ ਧਿਆਨ ਵਿਚ ਆਇਆ ਹੈ ਕਿ ਫੂਡ ਸਪਲਾਈਜ਼ ਵਿਭਾਗ ਦਾ ਇੰਸਪੈਕਟਰ ਜਸਦੇਵ ਸਿੰਘ ਜੋ ਜੰਡਿਆਲਾ ਗੁਰੂ (ਅੰਮ੍ਰਿਤਸਰ) ਕਣਕ ਘੁਟਾਲੇ ਮਾਮਲੇ ਵਿਚ ਮੁੱਖ ਦੋਸ਼ੀ ਹੈ ਅਤੇ ਜਿਸ ਨੇ ਉਸ ਕਣਕ ਦੀ ਐਮ.ਐੱਸ.ਪੀ. ਦੇ ਨਾਂ ‘ਤੇ ਕਰੋੜਾਂ ਰੁਪਏ ਦਾ ਗ਼ਬਨ ਕੀਤਾ ਜਿਹੜੀ ਨਾ ਤਾਂ ਮੰਡੀਆਂ ਵਿਚ ਲਿਆਂਦੀ ਗਈ ਅਤੇ ਨਾ ਹੀ ਖ਼ਰੀਦੀ ਗਈ ਸੀ। 20 ਕਰੋੜ ਰੁਪਏ ਦੀ ਕੀਮਤ ਵਾਲੀ 87,100 ਕੁਇੰਟਲ ਕਣਕ ਦੀ ਖ਼ਰੀਦ ਲਈ ਜਾਅਲੀ ਐਂਟਰੀਆਂ ਕੀਤੀਆਂ ਗਈਆਂ ਅਤੇ ਇਸ ਨੂੰ ਜੰਡਿਆਲਾ ਗੁਰੂ ਦੇ ਗੁਦਾਮਾਂ ਵਿਚ ਲੈ ਜਾਂਦੇ ਹੋਏ ਦਿਖਾਇਆ ਗਿਆ।
Related Posts
ਟਾਂਡਾ ਰੇਲਵੇ ਸਟੇਸ਼ਨ ‘ਤੇ ਲੱਗੇ ਕਿਸਾਨੀ ਧਰਨੇ ‘ਚ ਠੰਢ ਲੱਗਣ ਨਾਲ ਕਿਸਾਨ ਦੀ ਮੌਤ
ਟਾਂਡਾ-ਉੜਮੁੜ, 21 ਦਸੰਬਰ (ਬਿਊਰੋ)- ਟਾਂਡਾ ਵਿਚ ਚੱਲ ਰਹੇ ਕਿਸਾਨ ਧਰਨੇ ਦੌਰਾਨ ਕਿਸਾਨ ਆਗੂ ਰਤਨ ਸਿੰਘ ਦੀ ਠੰਢ ਕਾਰਨ ਮੌਤ ਹੋ ਗਈ।…
ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ
ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ…
ਰਵੀ ਮੈਮੋਰੀਅਲ ਟਰਸਟ ਵੱਲੋਂ ਸੁਰਜੀਤ ਪਾਤਰ ਦੀ ਮੌਤ ਤੇ ਗਹਿਰੇ ਦੁਖ ਦਾ ਪ੍ਰਗਟਾਵਾ
ਡਾ. ਰਵੀ ਮੈਮੌਰੀਅਲ ਟਰਸਟ, ਪਟਿਆਲਾ ਦੀ ਇਕ ਮਹਿਮ ਮੀਟਿੰਗ ਟਰਸਟ ਦੇ ਚੇਅਰਮੈਨ ਪ੍ਰਿੰਸੀਪਲ ਮਹਿੰਦਰ ਜੀਤ ਕੌਰ ਦੀ ਪ੍ਰਧਾਨਗੀ ਵਿਚ ਹੋਈ,…