ਚੰਡੀਗੜ੍ਹ,18 ਸਤੰਬਰ (ਦਲਜੀਤ ਸਿੰਘ)- ਕਾਂਗਰਸ ਹਾਈਕਮਾਨ ਵੱਲੋਂ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਤੋਂ ਮਗਰੋਂ ਪੰਜਾਬ ਕਾਂਗਰਸ ‘ਚ ਤੜਥੱਲੀ ਮਚ ਗਈ ਹੈ। ਇਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪੋ-ਆਪਣੇ ਖੇਮੇ ਦੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਗੱਲਬਾਤ ‘ਚ ਰੁੱਝ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਕੈਪਟਨ ਵੱਲੋਂ ਸਿਸਵਾ ਫਾਰਮ ਹਾਊਸ ਵਿਖੇ ਆਪਣੇ ਖੇਮੇ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਵੀ ਸ਼ਾਂਤ ਨਹੀਂ ਬੈਠੇ ਹਨ।ਨਵਜੋਤ ਸਿੰਘ ਸਿੱਧੂ ਵੱਲੋਂ ਪਰਗਟ ਸਿੰਘ ਦੀ ਰਿਹਾਇਸ਼ ‘ਤੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ ਨੂੰ 5 ਵਜੇ ਬੁਲਾਈ ਗਈ ਹੈ, ਜਿਸ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਹਲਚਲ ਮਚੀ ਹੋਈ ਹੈ।