ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਰਾਜਪਾਲ ਨੂੰ ਮਿਲਣ ਪਹੁੰਚੇ

channi/nawanpunajb.com

ਚੰਡੀਗੜ੍ਹ, 19 ਸਤੰਬਰ (ਦਲਜੀਤ ਸਿੰਘ)- ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ।ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਹਰੀਸ਼ ਰਾਵਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਦੇ ਨਾਲ ਹੀ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ।ਲੰਮੀ ਜਦੋ-ਜਹਿਦ ਮਗਰੋਂ ਚੰਨੀ ਦਾ ਨਾਮ ਮੁੱਖ ਮੰਤਰੀ ਲਈ ਫਾਈਨਲ ਹੋਇਆ ਹੈ। ਹਰੀਸ਼ ਰਾਵਤ ਨੇ ਟਵੀਟ ਕੀਤਾ ਕਿ ਮੈਂਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਉਣ ਤੇ ਸਹਿਮਤੀ ਬਣੀ ਹੈ। ਦੱਸ ਦੇਈਏ ਕਿ ਕੁੱਝ ਦੇਰ ਪਹਿਲਾਂ ਤੱਕ ਸੁਖਜਿੰਦਰ ਰੰਧਾਵਾ ਦਾ ਨਾਮ ਆ ਰਿਹਾ ਸੀ ਪਰ ਅਚਾਨਕ ਕਾਂਗਰਸ ਨੇ ਇਹ ਐਲਾਨ ਕਰ ਦਿੱਤਾ ਕਿ ਚਰਨਜੀਤ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।
ਦੱਸ ਦੇਈਏ ਕਿ ਚਰਨਜੀਤ ਚੰਨੀ ਨੂੰ ਕੈਪਟਨ ਦਾ ਤਕੜਾ ਵਿਰੋਧੀ ਮਨਿਆ ਜਾਂਦਾ ਹੈ।ਦੱਸ ਦੇਈਏ ਕਿ ਚੰਨੀ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ।ਉਨ੍ਹਾਂ ਦੇ ਨਾਲ ਹਰੀਸ਼ ਰਾਵਤ ਅਤੇ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸੀ।

ਸੋਮਵਾਰ ਨੂੰ ਸਵੇਰੇ 11 ਵਜੇ ਸਹੁੰ ਚੁੱਕਣਗੇ ਚੰਨੀ
ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਰਾਜਪਾਲ ਨੂੰ ਮਿਲਣ ਆਏ।ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਰਾਵਤ ਸਮੇਤ ਹੋਰ ਆਗੂ ਮੌਜੂਦ ਸਨ। ਚੰਨੀ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਰਾਜ ਭਵਨ ਪਹੁੰਚੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣ ਤੋਂ ਬਾਅਦ ਚੰਨੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੋਮਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

Leave a Reply

Your email address will not be published. Required fields are marked *