ਚੰਡੀਗੜ੍ਹ, 21 ਸਤੰਬਰ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ | ਰਾਜੇਵਾਲ ਦਾ ਕਹਿਣ ਹੈ ਕਿ ਜੇਕਰ ਅਕਾਲੀ ਦਲ ਸਾਡੀ ਹਿਮਾਇਤੀ ਹੁੰਦੀ ਤਾਂ ਉਹ ਸਾਡੇ ਨਾਲ ਗੱਲ ਕਰਦੇ ਨਾ ਕਿ ਪ੍ਰੈੱਸ ਵਾਰਤਾ ਕਰਦੇ |
ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਬਸਪਾ ‘ਤੇ ਦਿੱਲੀ ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕੀਤਾ ਗਿਆ ਸੀ |