ਬੱਸਾਂ ਤੋਂ ਕੈਪਟਨ ਅਮਰਿੰਦਰ ਦੇ ਪੋਸਟਰ ਹਟਾਉਣ ਦੇ ਹੁਕਮ

bus/nawanpunjab.com

ਚੰਡੀਗੜ੍ਹ, 22 ਸਤੰਬਰ (ਦਲਜੀਤ ਸਿੰਘ)- ਸੱਤਾ ਤੋਂ ਬਾਹਰ ਹੁੰਦਿਆਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ ਹਟਣੇ ਸ਼ੁਰੂ ਹੋ ਗਏ ਹਨ। ਕਾਂਗਰਸੀ ਲੀਡਰਾਂ ਨੇ ਰਾਤੋ-ਰਾਤ ਕੈਪਟਨ ਦੀ ਥਾਂ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੇ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ।
ਉਧਰ, ਸਰਕਾਰੀ ਬੱਸਾਂ ਤੋਂ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਪੀਆਰਟੀਸੀ ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *