ਨਵੀਂ ਦਿੱਲੀ, 24 ਸਤੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ ‘ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ ਕੀਤਾ ਹੈ ਤੇ ਮੰਗ ਕੀਤੀ ਹੈ ਕਿ ਜਦੋਂ ਅਮਰੀਕੀ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤਾਂ ਉਹ ਕਿਸਾਨਾਂ ਦੀਆਂ ਸਮੱਸਿਆਵਾਂ ‘ਤੇ ਧਿਆਨ ਦੇਣ।
ਉਨ੍ਹਾਂ ਨੇ ਲਿਿਖਆ ਕਿ ਕਿਸਾਨ 11 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਹਨ ਤੇ 700 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਕੱਲ੍ਹ ਰਾਤ ਨੂੰ ਕੀਤੇ ਇਕ ਹੋਰ ਟਵੀਟ ‘ਚ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਾਸ਼ਿੰਗਟਨ ਡੀ.ਸੀ. ਦੇ ਵਕਤ 2.30 ਵਜੇ ਅਨੁਸਾਰ ਉੱਥੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਹੋਵੇਗਾ।