ਮੋਹਾਲੀ, 29 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਕੱਢੇ ਜਾ ਰਹੇ ਟਰੈਕਟਰ ਮਾਰਚ ਲਈ ਵੱਡੀ ਗਿਣਤੀ ‘ਚ ਅਕਾਲੀ ਵਰਕਰਾਂ ਦੇ ਜੱਥੇ ਇੱਥੇ ਪੁੱਜ ਗਏ ਹਨ। ਅਕਾਲੀ ਦਲ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਹੈ।
ਇਸ ਦੇ ਮੱਦੇਨਜ਼ਰ ਪੁਲਸ ਨੇ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।