ਚੰਡੀਗੜ੍ਹ, 30 ਸਤੰਬਰ (ਦਲਜੀਤ ਸਿੰਘ)- ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਹਾਈ ਕੋਰਟ ਨੇ ਗੁਰਦਾਸ ਮਾਨ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਵਲੋਂ ਅੱਜ ਗੁਰਦਾਸ ਮਾਨ ਨੂੰ ਰੈਗੂਲਰ ਜ਼ਮਾਨਤ ਦੇ ਿਦੱਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹਾਈ ਕੋਰਟ ਨੇ ਗੁਰਦਾਸ ਮਾਨ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਗੁਰਦਾਸ ਮਾਨ ’ਤੇ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਨਕੋਦਰ ਵਿਖੇ ਆਪਣੇ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਨੇ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਇਸ ’ਤੇ ਸਿੱਖ ਭਾਈਚਾਰੇ ਨੇ ਵਿਰੋਧ ਕੀਤਾ ਸੀ ਤੇ ਇਸ ਵਿਰੋਧ ਤੋਂ ਬਾਅਦ ਗੁਰਦਾਸ ਮਾਨ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦੇਈਏ ਕਿ ਗੁਰਦਾਸ ਮਾਨ ਜਾਂਚ ’ਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਕੋਰੋਨਾ ਪਾਜ਼ੇਟਿਵ ਹਨ। ਅਦਾਲਤ ਨੇ ਗੁਰਦਾਸ ਮਾਨ ਨੂੰ 5 ਹਫਤਿਆਂ ਬਾਅਦ ਜਾਂਚ ’ਚ ਸ਼ਾਮਲ ਹੋਣ ਲਈ ਕਿਹਾ ਹੈ।