ਸੁਰਜੇਵਾਲਾ ਦਾ ਕੈਪਟਨ ਨੂੰ ਲੈ ਕੇ ਵੱਡਾ ਖੁਲਾਸਾ, 78 ਪਾਰਟੀ ਵਿਧਾਇਕਾਂ ਨੇ ਕਿਹਾ ਸੀ ਬਦਲੋ ਮੁੱਖ ਮੰਤਰੀ

surajwal/nawanpunajb.com

ਚੰਡੀਗੜ੍ਹ, 2 ਅਕਤੂਬਰ (ਦਲਜੀਤ ਸਿੰਘ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਵੱਡਾ ਖੁਲਾਸਾ ਕੀਤਾ ਹੈ। ਸੁਰਜੇਵਾਲਾ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣ ਦਾ ਫੈਸਲਾ ਪਾਰਟੀ ਵਿਧਾਇਕਾਂ ਦੇ ਕਹਿਣ ’ਤੇ ਲਿਆ ਗਿਆ। ਸੁਰਜੇਵਾਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੱਧਰ ’ਤੇ ਫੈਸਲਾ ਨਹੀਂ ਲਿਆ, ਪੰਜਾਬ ਦੇ 78 ਵਿਧਾਇਕਾਂ ਨੇ ਮੁੱਖ ਮੰਤਰੀ ਬਦਲਣ ਲਈ ਲਿਖਤੀ ਰੂਪ ’ਚ ਦਿੱਤਾ ਸੀ। ਉਨ੍ਹਾਂ ਕਿਹਾ ਜੇ ਮੁੱਖ ਮੰਤਰੀ ਨਹੀਂ ਬਦਲਦੇ ਤਾਂ ਕਿਹਾ ਜਾਂਦਾ ਕਿ ਕਾਂਗਰਸ ਇਕ ਤਾਨਾਸ਼ਾਹ ਹੈ, ਇਕ ਪਾਸੇ 78 ਵਿਧਾਇਕ ਹਨ ਅਤੇ ਇਕ ਪਾਸੇ ਸਿਰਫ ਮੁੱਖ ਮੰਤਰੀ ਹਨ, ਇਸ ਲਈ ਪਾਰਟੀ ਨੂੰ ਇਹ ਫ਼ੈਸਲਾ ਲੈਣਾ ਪਿਆ।

ਕਾਂਗਰਸ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਜੇਵਾਲਾ ਜੀ-23 ਤੇ ਹਰਿਆਣਾ ਕਾਂਗਰਸ ’ਚ ਪੈਦਾ ਹੋਈ ਗੁੱਟਬੰਦੀ ਦੇ ਸਵਾਲਾਂ ਤੋਂ ਕਿਨਾਰਾ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ’ਚ ਇਕ ਮਿਸਾਲ ਕਾਇਮ ਕੀਤੀ ਹੈ, ਜਦਕਿ 15 ਸੂਬਿਆਂ ’ਚ ਸੱਤਾ ਵਿਚ ਹੋਣ ਦੇ ਬਾਵਜੂਦ ਭਾਜਪਾ ਨੇ ਇਕ ਵੀ ਅਨੁਸੂਚਿਤ ਜਾਤੀ ਦਾ ਵਿਅਕਤੀ ਮੁੱਖ ਮੰਤਰੀ ਨਹੀਂ ਬਣਾਇਆ।

Leave a Reply

Your email address will not be published. Required fields are marked *