ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ’ਤੇ ਮਾਮਲਾ ਦਰਜ

app/nawanpunjab.com

ਚੰਡੀਗੜ੍ਹ, 9 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਵਿਰੋਧ ਵਿਚ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਵਲੋਂ ਵਿਧਾਇਕਾਂ ਤੇ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਦੌਰਾਨ ਪੁਲਸ ਨਾਲ ਹੋਈ ਝੜਪ ਤੋਂ ਬਾਅਦ ‘ਆਪ’ ਦੇ ਵਿਧਾਇਕਾਂ ਅਤੇ ਵਰਕਰਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕਾਨੂੰਨੀ ਕੰਮ ’ਚ ਰੁਕਾਵਟ ਪਾਉਣ ਦੇ ਦੋਸ਼ ’ਚ ਵਿਧਾਇਕ ਅਮਨ ਅਰੋੜਾ, ਮਾਸਟਰ ਬਲਦੇਵ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਜੈ ਕਿਸ਼ਨ, ਕੁਲਵੰਤ ਸਿੰਘ ਸੰਧਵਾ ਸਮੇਤ ਕਈ ਵਰਕਰਾਂ ’ਤੇ ਮਾਮਲਾ ਕੀਤਾ ਹੈ। ‘ਆਪ’ ਆਗੂਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 353, 332, 188 ਅਤੇ 186 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਮਾਮਲਾ ਚੰਡੀਗੜ੍ਹ ਸੈਕਟਰ 3 ਪੁਲਸ ਸਟੇਸ਼ਨ ਵਿਖੇ ਦਰਜ ਕੀਤਾ ਗਿਆ ਹੈ। ਦਰਅਸਲ ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਸੀ। ਵੱਡੀ ਗਿਣਤੀ ਵਿਚ ‘ਆਪ’ ਵਿਧਾਇਕਾਂ ਅਤੇ ਵਰਕਰਾਂ ਨੇ ਦੁਪਹਿਰ ਇਕ ਵਜੇ ਦੇ ਕਰੀਬ ਐੱਮ. ਐੱਲ. ਏ. ਹਾਸਟਲ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਮੌਕੇ ’ਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਕਰਨੀ ਪਈ। ਪੁਲਸ ਨੇ ਬੈਰੀਕੇਡਿੰਗ ਕੀਤੀ ਹੋਈ ਸੀ, ਪਰ ਇਸ ਦੌਰਾਨ ‘ਆਪ’ ਆਗੂਆਂ ਦੀ ਪੁਲਸ ਨਾਲ ਨੋਕ-ਝੋਕ ਵੀ ਹੋ ਗਈ। ਪੁਲਸ ਵਲੋਂ ਰੋਕਣ ਦੇ ਬਾਵਜੂਦ ‘ਆਪ’ ਆਗੂ ਅੱਗੇ ਵੱਧਦੇ ਰਹੇ। ਇਸ ’ਤੇ ਕਾਬੂ ਪਾਉਣ ਲਈ ਪੁਲਸ ਨੂੰ ਵਾਟਰ ਕੈਨਨ ਦੀ ਵਰਤੋਂ ਕਰਨੀ ਪਈ।

Leave a Reply

Your email address will not be published. Required fields are marked *