ਸ੍ਰੀ ਮੁਕਤਸਰ ਸਾਹਿਬ, 15 ਜੂਨ (ਦਲਜੀਤ ਸਿੰਘ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਨੀਟੂ ਤੱਪਾਖੇੜਾ ਦੇ ਘਰ 75 ਤੋਲੇ ਸੋਨਾ ਅਤੇ ਡੇਢ ਲੱਖ ਨਗਦੀ ਦੀ ਹੋਈ ਚੋਰੀ ਦੀ ਵੱਡੀ ਘਟਨਾ ਕਾਰਨ ਲੋਕ ਸਹਿਮੇ ਹੋਏ ਹਨ।
ਇਸ ਘਟਨਾ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਡੀ. ਸੁਡਰਵਿਲੀ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਦੇ ਉੱਚ ਅਧਿਕਾਰੀ ਇਸ ਘਟਨਾ ਦੀ ਜਾਂਚ ਵਿਚ ਜੁਟੇ ਹੋਏ ਹਨ।