ਅਜਨਾਲਾ, 21 ਅਕਤੂਬਰ (ਦਲਜੀਤ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕੱਲ੍ਹ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ |
ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਬੋਰਡਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ |