ਅੰਮਿ੍ਰਤਸਰ, 21 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ’ਚ ਆਸਾਨੀ ਹੋਵੇਗੀ। ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਦੇ ਹੋਏ ਡਾ. ਵੇਰਕਾ ਨੇ ਦੱਸਿਆ ਕਿ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਦਾ 114.61 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ ਅਤੇ ਹੁਣ ਤੱਕ 85 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਇੰਸਟੀਚਿਊਟ ਇਸੇ ਸਾਲ ਸ਼ੁਰੂ ਹੋ ਜਾਵੇਗਾ। ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਅਕਤੂਬਰ 2021 ਨਿਰਧਾਰਤ ਕੀਤਾ ਗਿਆ ਸੀ। ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਹਨ।
Related Posts
ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਖ਼ਿਲਾਫ਼ ਵਿਧਾਨ ਸਭਾ ’ਚ ਮਤਾ ਲਿਆ ਸਕਦੀ ਹੈ ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਅਗਨੀਪਥ ਯੋਜਨਾ ਖ਼ਿਲਾਫ਼ ਵਿਧਾਨ ਸਭਾ ਵਿਚ ਪ੍ਰਸਤਾਅ ਲੈ ਕੇ ਆਉਣ ਦੀ ਤਿਆਰੀ ਕਰ ਰਹੀ ਹੈ। ਇਸ…
ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੋਰੋਨਾ ਮਾਮਲੇ ਆਏ, 219 ਮੌਤਾਂ
ਨਵੀਂ ਦਿੱਲੀ,13 ਸਤੰਬਰ (ਦਲਜੀਤ ਸਿੰਘ)- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੋਰੋਨਾ ਮਾਮਲੇ ਆਏ ਅਤੇ 37,687 ਠੀਕ ਹੋਏ…
ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਲੇ ਕੁਝ ਹੋਰ ਸਮਾਂ ਕੱਟਣਾ ਪਵੇਗਾ ਜੇਲ੍ਹ ’ਚ, ਸੁਣਵਾਈ 15 ਸਤੰਬਰ ਤੱਕ ਟਲੀ
ਚੰਡੀਗੜ੍ਹ, 20 ਜੁਲਾਈ-ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਲੇ ਕੁਝ ਹੋਰ ਸਮਾਂ ਜੇਲ੍ਹ ‘ਚ ਹੀ ਕੱਟਣਾ ਪਵੇਗਾ, ਕਿਉਂਕਿ ਪੰਜਾਬ ਅਤੇ ਹਰਿਆਣਾ…