ਚੰਡੀਗੜ੍ਹ, 21 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਪੁੱਛਿਆ ਕਿ ਉਹ ਆਪਣੇ ਵਿਭਾਗ ਨੁੰ ਪਏ 1700 ਕਰੋੜ ਰੁਪਏ ਦੇ ਘਾਟੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੀ ਮੰਗ ਕਿਉਂ ਨਹੀਂ ਚਾਹੁੰਦੇ ? ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਜਾ ਵੜਿੰਗ ਨੁੰ ਆਪਣੇ ਤੋਂ ਪਹਿਲਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਭੂਮਿਕਾ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੀ ਮੰਗ ਕਰਨੀ ਚਾਹੀਦੀ ਹੈ ਤਾਂ ਜੋ ਜ਼ਿੰਮੇਵਾਰ ਲੋਕ ਸਾਹਮਣੇ ਆ ਸਕਣ।
ਉਹਨਾਂ ਕਿਹਾ ਕਿ ਇਸ ਜਾਂਚ ਵਿਚ ਟਰਾਂਸਪੋਰਟ ਵਿਭਾਗ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੋਏ ਘੁਟਾਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਦੇ ਖ਼ਜ਼ਾਨੇ ਨੁੰ ਵੱਡਾ ਨੁਕਸਾਨ ਕਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਸਕੇ।