ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ ਸ਼ਿਕਾਇਤ ‘ਤੇ ਫ਼ੜਿਆ ਹੈ ਜੋ ਕਿ ਨਕੋਦਰ ਵਿਖੇ ਗੈਸ ਏਜੰਸੀ ਵਿਖੇ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਨੂੰ ਸ਼ਾਮਲ ਨਾ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਰਕਤਾ ਨੇ ਅੱਗੇ ਦੱਸਿਆ ਕਿ ਉਹ ਮੁਲਜ਼ਮ ਏ.ਐਸ.ਆਈ. ਨੂੰ ਪਹਿਲਾਂ ਹੀ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦੇ ਚੁੱਕਾ ਹੈ।
Related Posts
ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਪਾਟ 12 ਮਈ ਨੂੰ ਖੋਲ੍ਹ ਦਿੱਤੇ ਜਾਣਗੇ
ਦੇਹਰਾਦੂਨ, 1 ਅਪ੍ਰੈਲ (ਬਿਊਰੋ)- ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਪਾਟ 12 ਮਈ ਨੂੰ ਖੋਲ੍ਹ ਦਿੱਤੇ ਜਾਣਗੇ। Post Views: 7
ਸੱਤਵੇਂ ਦਿਨ ਵੀ ਜਾਰੀ ਭਾਰਤ ਦਾ ‘ਗੰਗਾ ਆਪਰੇਸ਼ਨ’, 220 ਹੋਰ ਭਾਰਤੀਆਂ ਨੂੰ ਲੈ ਕੇ ਵਤਨ ਪਰਤਿਆ ਜਹਾਜ਼
ਨਵੀਂ ਦਿੱਲੀ, 2 ਮਾਰਚ (ਬਿਊਰੋ)- ਜਿੱਥੇ ਸੱਤਵੇਂ ਦਿਨ ਵੀ ਯੁਕਰੇਨ ‘ਤੇ ਰੂਸ ਦੇ ਹਮਲੇ ਜਾਰੀ ਹਨ ਉੱਥੇ ਹੀ ਭਾਰਤ ਦਾ…
ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬਦਲ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯੁਕਤ ਹੋਏ ਗ੍ਰੰਥੀ ਜਗਦੇਵ ਸਿੰਘ ਵੱਲੋਂ ਕਥਿਤ…