ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਾਰੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਨੂੰ ਰੋਕਣ ਦੀ ਹਦਾਇਤ ਕੀਤੀ।
ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਿੱਚ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਨਸ਼ਿਆਂ ਦੀ ਆਦਤ ਦਾ ਕਾਰਨ ਬਣਨ ਵਾਲੀਆਂ ਸਾਰੀਆਂ ਦਵਾਈਆਂ ਨੂੰ ਸੀਮਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਹਨਾਂ ਦੀ ਸਿਰਫ਼ ਸਾਵਧਾਨੀ ਨਾਲ ਵਿਕਰੀ ਦੀ ਹੀ ਇਜਾਜ਼ਤ ਹੋਵੇਗੀ। ਉਹਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ ‘ਤੇ ਪੈਣੀ ਨਜ਼ਰ ਰੱਖਣ ਲਈ ਕਿਹਾ।